March 10, 2026 3:51 am

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਵੱਡੀ ਗਿਣਤੀ ’ਚ ਸੰਗਤਾਂ

Spread the love


-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ
-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ

ਅੰਮ੍ਰਿਤਸਰ, 9 ਜਨਵਰੀ- (ਰਾਜਿੰਦਰ ਧਾਨਿਕ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਨ ਕਰਵਾਇਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮਲਕੀਤ ਸਿੰਘ ਬਹਿੜਵਾਲ,  ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ, ਸ. ਨਿਸ਼ਾਨ ਸਿੰਘ, ਸਮੇਤ ਹੋਰ ਮੌਜੂਦ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads