ਮੋਦੀ ਸਰਕਾਰ ਦੀ ਕੂਟਨੀਤੀ ਅਤੇ ਮਜਬੂਤ ਅਗੁਵਾਤੀ ਕਾਰਨ ਯੂਕਰੇਨ ਅਤੇ ਰੂਸ ਭਾਰਤੀਆਂ ਦੀ ਸੁਰੱਖਿਆ ਨੂੰ ਦੇ ਰਹੇ ਹਨ ਪਹਿਲ: ਜੀਵਨ ਗੁਪਤਾ

Spread the love

 

ਅੰਮ੍ਰਿਤਸਰ / ਚੰਡੀਗੜ੍ਹ5 ਮਾਰਚ ( ਪਵਿੱਤਰ ਜੋਤ  ) : ਯੂਕਰੇਨ ਅਤੇ ਰੂਸ ਵਿਚ ਚੱਲ ਰਹੀ ਭਿਆਨਕ ਲੜਾਈ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੂਟਨੀਤੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਉਥੇ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦਿਆਂ ਭਾਰਤੀਆ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਰਪੂਰ ਸ਼ਲਾਘਾ ਕਰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਚਲਾਏ ਗਏ ‘ਆਪ੍ਰੇਸ਼ਨ ਗੰਗਾ’ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਿਦੇਸ਼ ਗਏ ਭਾਰਤੀਆਂ ਦੀ ਸੁਰੱਖਿਆ ਲਈ ਕੁਝ ਵੀ ਕਰ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਵਿੱਚ ਫਸੇ ਲੋਕਾਂ ਦੀ ਵਾਪਸੀ ਦੀ ਖੁਦ ਨਿਗਰਾਨੀ ਕਰ ਰਹੇ ਹਨ। ਯੁੱਧਗ੍ਰਸਤ ਦੇਸ਼ ਵਿਚ ਫਸੇ ਲੋਕਾਂ ਨੂੰ ਗੁਆਂਢੀ ਦੇਸ਼ਾਂ ਰੋਮਾਨੀਆ, ਹੰਗਰੀ, ਚੈਕੋਸਲੋਵਾਕੀਆ ਅਤੇ ਪੋਲੈਂਡ ਰਾਹੀਂ ਭਾਰਤ ਵਾਪਸ ਲਿਆਂਦਾ ਜਾ ਰਿਹਾ ਹੈ। ਆਪਰੇਸ਼ਨ ਗੰਗਾ ਵਿੱਚ ਫੌਜ ਅਤੇ ਹਵਾਈ ਸੈਨਾ ਵੀ ਸ਼ਾਮਲ ਹੋਈ ਹੈ।

                ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀ ਅਗੁਵਾਈ ਹੇਠ ਇਸ ਮਹਾਅਭਿਆਨ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜੋਤੀਰਾਦਿਤਿਆ ਸਿੰਧੀਆ, ਸਾਬਕਾ ਜਨਰਲ ਵੀ.ਕੇ. ਸਿੰਘ ਅਤੇ ਕਿਰਨ ਰਿਜਿਜੂ ਸਰਗਰਮ ਭੂਮਿਕਾਵਾਂ ਨਿਭਾਅ ਰਹੇ ਹਨ। ਮੋਦੀ ਨੇ ਇਹ ਕੰਮ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੂੰ ਸੌਂਪਣ ਦੀ ਬਜਾਏ ਖੁਦ ਨੌਜਵਾਨਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਪਹਿਲ ਕੀਤੀ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਕੂਟਨੀਤੀ ਕਾਰਨ ਰੂਸ ਨੇ ਜੰਗ ਦਰਮਿਆਨ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ ਬੁੱਧਵਾਰ ਨੂੰ ਕਰੀਬ 6 ਘੰਟਿਆਂ ਲਈ ਗੋਲਾਬਾਰੀ ਨੂੰ ਰੋਕ ਦਿੱਤਾ ਸੀ। ਹਾਲਾਂਕਿ, ਭਾਰਤ ਨੇ ਰੂਸ-ਯੂਕਰੇਨ ਯੁੱਧ ਤੋਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਆਜ਼ਾਦ ਰੱਖਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਰੂਸ ਦੇ ਖਿਲਾਫ ਪ੍ਰਸਤਾਵ ‘ਤੇ ਹੋਈ ਵੋਟਿੰਗ ‘ਚ ਵੀ ਭਾਰਤ ਨੇ ਹਿੱਸਾ ਨਹੀਂ ਲਿਆ, ਜਿਸ ਦਾ ਰੂਸ ਨੇ ਵੀ ਭਾਰਤ ਦੇ ਸਟੈਂਡ ਦਾ ਸਵਾਗਤ ਕੀਤਾ ਹੈ।

                ਜੀਵਨ ਗੁਪਤਾ ਨੇ ਕਿਹਾ ਕਿ ਮੋਦੀ ਸਰਕਾਰ ਆਤਮ-ਨਿਰਭਰ ਭਾਰਤ ਅਤੇ ਮੇਕ ਇਨ ਇੰਡੀਆ ਦੇ ਨਾਅਰੇ ਨੂੰ ਸਾਰਥਕ ਬਣਾਉਣ ਅਤੇ ਭਾਰਤ ਨੂੰ ਮਜ਼ਬੂਤ ਅਤੇ ਸਮਰੱਥ ਬਣਾਉਣ ਵਿੱਚ ਕੋਈ ਗਲਤੀ ਨਹੀਂ ਕਰਨਾ ਚਾਹੁੰਦੀ। ਭਾਰਤ ਨੇ ਹਮੇਸ਼ਾ ਦੁਨੀਆ ਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ। ਇਸ ਗੱਲ ਨੂੰ ਮਹਿਸੂਸ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਵਿਦੇਸ਼ਾਂ ਵਿੱਚ ਭਾਰਤੀਆਂ ਦੀ ਸੁਰੱਖਿਆ ਨੂੰ ਕਦੇ ਵੀ ਅਣਗੌਲਿਆ ਨਹੀਂ ਕੀਤਾ। 2019 ਵਿੱਚ ਹਵਾਈ ਹਮਲੇ ਦੌਰਾਨ ਜਦੋਂ ਵਿੰਗ ਕਮਾਂਡਰ ਅਭਿਨੰਦਨ ਪਾਕਿਸਤਾਨ ਵਿੱਚ ਜਹਾਜ਼ ਹਾਦਸੇ ਕਾਰਨ ਗ੍ਰਿਫਤਾਰ ਕੀਤਾ ਗਿਆ ਸੀ, ਤਾਂ ਮੋਦੀ ਸਰਕਾਰ ਦੀ ਕੂਟਨੀਤੀ ਅਤੇ ਅੰਤਰਰਾਸ਼ਟਰੀ ਦਬਾਅ ਕਾਰਨ ਪਾਕਿਸਤਾਨ ਨੂੰ ਅਭਿਨੰਦਨ ਨੂੰ ਸੁਰੱਖਿਅਤ ਭਾਰਤ ਹਵਾਲੇ ਕਰਨ ਲਈ ਮਜਬੂਰ ਹੋਣਾ ਪਿਆ। ਪਹਿਲਾਂ ਪਾਕਿਸਤਾਨ ਤੋਂ ਸਾਡੇ ਜਵਾਨਾਂ ਦੀਆਂ ਲਾਸ਼ਾਂ ਹੀ ਵਾਪਸ ਆਉਂਦੀਆਂ ਸਨ, ਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਫੈਸਲਾਕੁੰਨ ਕਦਮਾਂ ਕਾਰਨ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਪਕੜ ਬਹੁਤ ਮਜ਼ਬੂਤ ਹੋ ਗਈ ਹੈ। ਹੁਣ ਪੂਰੀ ਦੁਨੀਆ ਭਾਰਤ ਦੇ ਫੈਸਲੇ ਦੀ ਉਡੀਕ ਕਰਦੀ ਹੈ।

                ਜੀਵਨ ਗੁਪਤਾ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਅਫਗਾਨਿਸਤਾਨ ਵਿੱਚ ਤਖਤਾਪਲਟ ਦੌਰਾਨ ਉਥੇ ਅਸੁਰੱਖਿਅਤ ਮਹਿਸੂਸ ਕਰ ਰਹੇ ਘੱਟ ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਵੀ ਮੋਦੀ ਸਰਕਾਰ ਨੇ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਸੀ। ਪ੍ਰਧਾਨ ਮੰਤਰੀ ਮੋਦੀ ਦੇ ਧਰਮ ਪ੍ਰਤੀ ਪਿਆਰ ਕਾਰਨ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਅਤੇ ਪੁਰਾਤਨ ਹਿੰਦੂ ਹੱਥ-ਲਿਖਤਾਂ ਨੂੰ ਪੂਰੇ ਮਾਣ-ਸਨਮਾਨ ਨਾਲ ਭਾਰਤ ਪਹੁੰਚਾਇਆ। ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਮੋਦੀ ਨੇ ਅਫਗਾਨ ਨਾਗਰਿਕਾਂ ਲਈ ਮਦਦ ਵਜੋਂ ਜ਼ਰੂਰੀ ਦਵਾਈਆਂ ਵੀ ਭੇਜੀਆਂ। ਹੁਣ ਯੂਕਰੇਨ ਨੇ ਵੀ ਭਾਰਤ ਤੋਂ ਦਵਾਈਆਂ ਦੀ ਸਪਲਾਈ ਦੀ ਮੰਗ ਕੀਤੀ ਹੈ।

                ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਸੂਝ-ਬੂਝ ਨਾਲ ਯੂਕਰੇਨ-ਰੂਸ ਵਿਵਾਦ ‘ਤੇ ਆਪਣੀ ਕੂਟਨੀਤੀ ਅਤੇ ਭੂਮਿਕਾ ਤੈਅ ਕੀਤੀ ਹੈ, ਉਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਕੱਦ ਹੋਰ ਵੀ ਉੱਚਾ ਕੀਤਾ ਹੈ। ਮੋਦੀ ਸਰਕਾਰ ਵੱਲੋਂ ਚਲਾਏ ਗਏ ਆਪਰੇਸ਼ਨ ਗੰਗਾ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਭਾਰਤੀਆਂ ਦੇ ਮਨਾਂ ਵਿੱਚ ਇਹ ਗੱਲ ਚੰਗੀ ਤਰ੍ਹਾਂ ਬਿਠਾ ਦਿੱਤੀ ਹੈ ਕਿ ਦੁਨੀਆਂ ਵਿੱਚ ਜਿੱਥੇ ਵੀ ਭਾਰਤੀ ਵਸਦੇ ਹਨ, ਉਹ ਇਕੱਲੇ ਨਹੀਂ ਹਨ। ਉਨ੍ਹਾਂ ਦੀ ਸੁਰੱਖਿਆ ਲਈ ਮੋਦੀ ਸਰਕਾਰ ਦੀ ਮਜ਼ਬੂਤ ਲੀਡਰਸ਼ਿਪ ਹਰ ਸਮੇਂ ਉਨ੍ਹਾਂ ਨਾਲ ਖੜ੍ਹੀ ਹੈ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads