March 10, 2026 8:56 am

ਆਜ਼ਾਦੀ ਦਿਵਸ ਦੇ ਮੌਕੇ ਤੇ ਸਿਡਾਨਾ ਇੰਟਰਨੈਸ਼ਨਲ ਸਕੂਲ ਨੇ ਲਗਾਇਆ ਰੋਜ਼ਗਾਰ ਮੇਲ

Spread the love

ਅੰਮ੍ਰਿਤਸਰ 6 ਅਗਸਤ (ਪਵਿੱਤਰ ਜੋਤ) : ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਮਿਤੀ 6 ਅਗਸਤ 2022 ਨੂੰ ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲ ਖੁਰਦ, ਰਾਮ ਤੀਰਥ ਰੋਡ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਰੋਜ਼ਗਾਰ ਕੈਂਪ ਵਿੱਚ ਐਡਮਿਨ ਅਫ਼ਸਰ, ਲਾਇਬਰੇਰੀਅਨ, ਸਕੂਲ ਟੀਚਰ (ਸਾਰੇ ਵਿਸ਼ਿਆਂ ਲਈ ਸਪੋਰਟਸ ਟੀਚਰਾਂ) ਕ੍ਰਿਕਟ ਕੋਚ ਕੰਪਿਊਟਰ ਆਪਰੇਟਰ ਟਾਇਪਿਸਟ ਅਤੇ ਅਕਾਉਟੈਂਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ 100 ਤੋਂ ਵਧੇਰੇ ਉਮੀਦਵਾਰਾਂ ਨੇ ਭਾਗ ਲਿਆ। ਇਸ ਮੌਕੇ ਸੰਸਥਾ ਦੇ ਮੁੱਖ ਪ੍ਰਬੰਧਕ ਡਾ. ਜੀਵਨ ਜੋਤੀ ਸਿਡਾਨਾ ਵੱਲੋਂ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦਾ ਜਿੱਥੇ ਧੰਨਵਾਦ ਕੀਤਾ ਉਥੇ ਉਨ੍ਹਾਂ ਨੇ ਆਏ ਹੋਏ ਵੱਖ—ਵੱਖ ਉਮੀਦਵਾਰਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ ਅਤੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਕਰਵਾਉਣ ਲਈ ਵਿਸ਼ਵਾਸ ਦਵਾਇਆ । ਇੱਥੇ ਜ਼ਿਕਰਯੋਗ ਹੈ ਕਿ ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਵੱਲੋਂ ਵੀ ਸ਼ੁਰੂ ਤੋਂ ਹੀ ਵੱਖ—ਵੱਖ ਉਮੀਦਵਾਰਾਂ ਨੂੰ ਰੋਜ਼ਗਾਰ ਦਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ। ਇਸ ਮੌਕੇ ਸੰਸਥਾ ਦੇ ਐਡਮਨਿਸਟਰੇਟਰ ਪੀ. ਐਸ ਗਿੱਲ ਵੱਲੋਂ ਰੋਜ਼ਗਾਰ ਮੇਲਾ ਆਯੋਜਿਤ ਕਰਵਾਉਣ ਲਈ ਜਿੱਥੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਉਥੇ ਹੀ ਮੈਡਮ ਡਾ. ਜੀਵਨ ਜੋਤੀ ਸਿਡਾਨਾ ਮੁੱਖ ਪ੍ਰਬੰਧਕ ਸਿਡਾਨਾ ਇੰਸਟੀਚਿਊਟਸ ਦਾ ਵੀ ਉਚੇਚੇ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਕੈਂਪਸ ਐਡਮਨਿਸਟਰੇਟਰ ਪੀ.ਐਸ. ਗਿੱਲ, ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਮੈਡਮ ਨਵੇਤਾ ਅਰੋੜਾ, ਦਰਸ਼ਪ੍ਰੀਤ ਸਿੰਘ ਭੁੱਲਰ, ਸ਼ਰਨਜੀਤ ਕੌਰ , ਭੁਪਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads