ਸਮਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਬਨਾਉਣਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ -ਹੇਅਰ

Spread the love

ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ
– ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ

ਅੰਮ੍ਰਿਤਸਰ 9 ਅਕਤੂਬਰ (ਰਾਜਿੰਦਰ ਧਾਨਿਕ) : ਭਗਵਾਨ ਵਾਲਮੀਕਿ ਜੀ ਦੇ ਪ੍ਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਉਨ੍ਹਾਂ ਕਿਹਾ ਕਿ ਇਸ ਮਹਾਨ ਮਹਾਂਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਨੈਤਿਕ ਜਿੰਦਗੀ ਜਿਉਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਸ ਇੰਦਰਬੀਰ ਸਿੰਘ ਨਿਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜ਼ਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ। ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸ਼ੀਲ ਹੈ। ਇਸ ਮੌਕੇ ਵਿਧਾਇਕ ਸ ਜਸਬੀਰ ਸਿੰਘ ਸੰਧੂ, ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ, ਚੇਅਰਮੈਨ ਸ ਬਲਦੇਵ ਸਿੰਘ ਮਿਆਦੀਆਂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਐਸ ਡੀ ਐਮ ਅਮਨਦੀਪ ਸਿੰਘ, ਸ੍ਰੀ ਸਤਪਾਲ ਸਿੰਘ ਸੋਖੀ ਵੀ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸ੍ਰੀ ਰਵਿੰਦਰ ਹੰਸ ਅਤੇ ਓਮ ਪ੍ਕਾਸ਼ ਗੱਬਰ ਨੇ ਵੀ ਸੰਬੋਧਨ ਕੀਤਾ। ਸੰਤ ਸਮਾਜ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾਕੀਤਾ ਗਿਆ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads