ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 357ਵਾਂ ਆਗਮਨ ਗੁਰਪੁਰਬ 29,30 ਅਤੇ 31 ਦਸੰਬਰ ਨੂੰ ਬੁਢਲਾਡਾ ਵਿਖੇ ਮਨਾਇਆ ਜਾਏਗਾ

Spread the love

ਬੁਢਲਾਡਾ, 15 ਦਸੰਬਰ -(ਦਵਿੰਦਰ ਸਿੰਘ ਕੋਹਲੀ)-ਕਲਗੀਧਰ ਪਾਤਸ਼ਾਹ, ਸਰਬੰਸਦਾਨੀ ਪਿਤਾ,ਸੰਤ ਸਿਪਾਹੀ, ਖਾਲਸਾ ਪੰਥ ਦੇ ਮੋਢੀ,ਦਸਮੇਸ਼ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 357ਵਾਂ ਆਗਮਨ ਗੁਰਪੁਰਬ ਗੁਰਦੁਆਰਾ ਸਿੰਘ ਸਭਾ ਇਲਾਕਾ ਬਾਰ੍ਹਾ, ਬੁਢਲਾਡਾ ਵਿਖੇ 29,30 ਅਤੇ 31 ਦਸੰਬਰ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਕੁਲੈਹਰੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਦੀ ਸੇਵਾ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲੇ ਕਰਨਗੇ।22 ਦਸੰਬਰ ਤੋਂ 29 ਦਸੰਬਰ ਤੱਕ ਗੁਰਦੁਆਰਾ ਸਾਹਿਬ ਤੋਂ ਪ੍ਰਭਾਤਫੇਰੀ ਸਵੇਰੇ 5 ਵਜੇ ਤੋਂ ਨਿਰੰਤਰ ਜਾਰੀ ਰਹੇਗੀ। ਜਿਸ ਦੀ ਸੇਵਾ ਹੰਸਾ ਸਿੰਘ ਗ੍ਰੰਥੀ ਕਰਨਗੇ।40 ਦਿਨਾਂ ਤੋਂ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ 25 ਦਸੰਬਰ ਦਿਨ ਐਤਵਾਰ ਨੂੰ ਸ਼ਾਮ 5 ਵਜੇ ਪਾਏ ਜਾਣਗੇ।29 ਦਸੰਬਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਰੱਖੇ ਜਾਣਗੇ।ਇਸ ਦਿਨ ਹੀ ਦੁਪਹਿਰ 12 ਵਜੇ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ।31 ਦਸੰਬਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ। ਇਸ ਉਪਰੰਤ ਕੀਰਤਨ ਦੀਵਾਨ ਸਜਾਇਆ ਜਾਵੇਗਾ।ਇਸ ਮੌਕੇ ਹਜ਼ੂਰੀ ਰਾਗੀ ਜਥਾ ਗਿਆਨੀ ਹਰਦੇਵ ਸਿੰਘ ਅਤੇ ਨਿਧਾਨ ਸਿੰਘ,ਗਿਆਨੀ ਤਰਸੇਮ ਸਿੰਘ ਖੇਤਲਾ ਦਾ ਢਾਡੀ ਜਥਾ ਅਤੇ ਸਥਾਨਕ ਜਥੇ ਮਨੋਹਰ ਕੀਰਤਨ ਰਾਹੀਂ ਅਤੇ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਸ ਮੌਕੇ ਨਾਇਬ ਸਿੰਘ,ਬੰਤ ਸਿੰਘ,ਸਤਨਾਮ ਸਿੰਘ ਆਦਿ ਗੁਰਪੁਰਬ ਦੀਆਂ ਤਿਆਰੀਆਂ ਵਿੱਚ ਰੁਝੇ ਹੋਏ ਹਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads