April 30, 2025 10:50 pm

ਹਿੰਦੂ ਨੇਤਾ ਸੁਧੀਰ ਸੁਰੀ ਦੀ ਗੋਲੀ ਲੱਗਣ ਨਾਲ ਮੌਤ, ਕੱਲ ਪੰਜਾਬ ਬੰਦ ਦੀ ਕਾਲ

Spread the love

ਅੰਮ੍ਰਿਤਸਰ 4 ਨਵੰਬਰ (ਅਰਵਿੰਦਰ ਵੜੈਚ) : ਸ਼ਿਵ ਸੇਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਅਤੇ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਦਾ ਗੋਪਾਲ ਮੰਦਰ ਦੇ ਨਜ਼ਦੀਕ ਧਰਨਾ ਦੇ ਦੌਰਾਨ ਕਿਸੇ ਅਗਿਆਤ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।  ਦੱਸਣਯੋਗ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਸਮੇਂ ਗੋਲ਼ੀਆਂ ਨਾਲ ਭੁੰਨ ਦਿੱਤਾ ਗਿਆ ਜਦੋਂ ਉਹ ਇਕ ਮੰਦਰ ਦੇ ਬਾਹਰ ਕੂੜਾ ਸੁੱਟਣ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਸੂਤਰਾਂ ਮੁਤਾਬਕ ਹਮਲਾਵਰਾਂ ਵਲੋਂ ਸੂਰੀ ਨੂੰ ਲਗਭਗ ਪੰਜ ਗੋਲ਼ੀਆਂ ਮਾਰੀਆਂ ਗਈਆਂ, ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋਏ ਸੂਰੀ ਨੂੰ ਉਨ੍ਹਾਂ ਦੇ ਸਮਰਥਕ ਤੁਰੰਤ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਬੀਤੇ ਦਿਨੀ  ਨੈਸ਼ਨਲ ਸਕਿਉਰਿਟੀ ਗਾਰਡ ਅਤੇ ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਕਿਸੇ ਵੀ ਵੱਡੇ ਹਮਲੇ ਨਾਲ ਨਜਿੱਠਣ ਦੀ ਤਿਆਰੀ ਲਈ ਜੰਗੀ ਅਭਿਆਸ ਸ਼ਹਿਰ ਦੇ ਕਈ ਹਿੱਸਿਆਂ ਵਿਚ  ਮੌਕ ਡਰਿੱਲ ਕੀਤੀ ਗਈ ਸੀ।  ਪਰ ਇਸ ਘਟਨਾ ਤੋਂ ਬਾਅਦ ਉਸ ਮੋਕ ਡਰਿੱਲ ਦੀ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ। ਕਿਉੰਕਿ ਇਹਨੀ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਇਹਨੀ ਵੱਡੀ ਘਟਨਾ ਨੂੰ ਹਮਲਾਵਰਾਂ ਵਲੋਂ ਅੰਜਾਮ ਦਿੱਤਾ ਗਿਆ ਹੈ।

ਬਾਕਸ
ਕੱਲ ਪੰਜਾਬ ਬੰਦ ਦੀ ਕਾਲ
ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਿਵ ਸੈਨਾ ਆਗੂ ਦੇ ਕਤਲ ਦੇ ਵਿਰੋਧ ਵਿਚ ਸ਼ਿਵ ਸੈਨਾ ਵਲੋਂ ਕੱਲ੍ਹ ਮਤਲਬ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸ਼ਿਵ ਸੈਨਾ ਨੇ ਭਲਕੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads