ਮਹਾਂਨਗਰ ਦੀਆ 85 ਵਾਰਡਾਂ ਵਿੱਚ ਖੁਸ਼ੀ ਦਾ ਮਾਹੌਲ: ਸੰਦੀਪ ਰਿੰਕਾ
ਅੰਮ੍ਰਿਤਸਰ,18 ਦਿਸੰਬਰ (ਅਰਵਿੰਦਰ ਵੜੈਚ)- ਪੰਜਾਬ ਪ੍ਰਦੇਸ਼ ਕਾਂਗਰਸ ਹਾਈਕਮਾਂਡ ਦੇ ਉੱਚ ਨੇਤਾਵਾਂ ਵੱਲੋਂ ਅਸ਼ਵਨੀ ਕੁਮਾਰ ਪੱਪੂ ਨੂੰ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸੀ ਨੇਤਾਵਾਂ,ਕੌਂਸਲਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕੌਂਸਲਰ ਸੰਦੀਪ ਸ਼ਰਮਾ ਰਿੰਕਾ, ਡਿੰਪੀ ਚੌਹਾਨ,ਦੀਪਕ ਰਾਜੂ, ਰਵਿੰਦਰ ਸੰਟੂ,ਸਤੀਸ਼ ਬੱਲੂ ਨੇ ਅਸ਼ਵਨੀ ਕੁਮਾਰ ਪੱਪੂ ਜ਼ਿਲ੍ਹਾ ਪ੍ਰਧਾਨ ਬਣਾਉਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ,ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸਮੇਤ ਉੱਚ ਨੇਤਾਵਾਂ ਦਾ ਧੰਨਵਾਦ ਕੀਤਾ ਅਤੇ ਅਸ਼ਵਨੀ ਪੱਪੂ ਨੂੰ ਵਧਾਈਆਂ ਦਿੰਦਿਆਂ ਲੱਡੂ ਨਾਲ ਮੂੰਹ ਮਿੱਠਾ ਕਰਵਾਇਆ। ਆਪ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭੰਗੜਾ ਵੀ ਪਾਇਆ। ਉਨ੍ਹਾਂ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਨੇਤਾ ਅਸ਼ਵਨੀ ਪੱਪੂ ਵੱਲੋਂ ਪਾਰਟੀ ਨੂੰ ਸਮਰਪਿਤ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਦੀ ਕੁਰਸੀ ਤੇ ਬਿਰਾਜਮਾਨ ਕੀਤਾ ਗਿਆ ਹੈ। ਸੰਦੀਪ ਰਿੰਕਾ ਨੇ ਕਿਹਾ ਕਿ ਅਸ਼ਵਨੀ ਪੱਪੂ ਦੀ ਰਹਿਨੁਮਾਈ ਹੇਠ ਮਹਾਂਨਗਰ ਦੀਆਂ 85 ਵਾਰਡਾਂ ਵਿੱਚ ਵਾਰਡ ਅਤੇ ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਦਿਆਂ ਕਾਂਗਰਸ ਦਾ ਦਾਇਰਾ ਵਿਸ਼ਾਲ ਕੀਤਾ ਜਾਵੇਗਾ। ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਪੰਜਾਬ ਦੇ ਕਾਂਗਰਸੀ ਉਮੀਦਵਾਰ ਵੋਟਾਂ ਪ੍ਰਾਪਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਵਰਗ ਹਰ ਇੱਕ ਪਾਰਟੀ ਦੇ ਲਈ ਰੀੜ ਦੀ ਹੱਡੀ ਦੀ ਤਰ੍ਹਾਂ ਕੰਮ ਕਰਦਾ ਹੈ, ਨੌਜਵਾਨ ਵੱਡੀ ਸੰਖਿਆ ਵਿੱਚ ਅਸ਼ਵਨੀ ਪੱਪੂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਕੇ ਪਾਰਟੀ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਹੇ ਹਨ।













