April 24, 2026 6:06 pm

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

Spread the love

 
-ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ
ਅੰਮ੍ਰਿਤਸਰ, 12 ਅਪ੍ਰੈਲ (ਰਾਜਿੰਦਰ ਧਾਨਿਕ) : ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਰਵਾਨਗੀ ਮੌਕੇ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਭੁਪਿੰਦਰ ਸਿੰਘ ਭਲਵਾਨ, ਬੀਬੀ ਜੋਗਿੰਦਰ ਕੌਰ, ਜਨਰਲ ਪ੍ਰਬੰਧਕ ਸ. ਵਰਿੰਦਰ ਸਿੰਘ ਠਰੂ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਰਧਾਲੂਆਂ ਦੀ ਲਿਸਟ ਵੀਜੇ ਲਗਵਾਉਣ ਲਈ ਭੇਜੀ ਗਈ ਸੀ ਜਿਸ ਵਿਚੋਂ ਕੇਵਲ 705 ਸ਼ਰਧਾਲੂਆਂ ਨੂੰ ਹੀ ਵੀਜੇ ਮਿਲੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਦੇ ਮਨਾ ਅੰਦਰ ਤਾਂਘ ਹੁੰਦੀ ਹੈ, ਇਸ ਲਈ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਥੇ ’ਚ ਸ਼ਾਮਲ ਸ਼ਰਧਾਲੂਆਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਵੀ ਕੀਤਾ।
ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤਜਿੰਦਰ ਸਿੰਘ ਪੱਡਾ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।
ਪਾਕਿਸਤਾਨ ਸਥਿਤ ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ
ਖਾਲਸਾ ਸਾਜਣਾ ਦਿਵਸ ਵੈਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਪਾਕਿਸਤਾਨ ਰਵਾਨਾ ਹੋਇਆ, ਇਹ ਜਥਾ 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਕਰਨ ਉਪਰੰਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ। 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ। ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ।

Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads