6 ਜੂਨ ਨੂੰ ਸ਼੍ਰੋਮਣੀ ਕਮੇਟੀ ਅਤੇ ਸਰਕਾਰੀ ਅਦਾਰਿਆਂ ’ਚ ਛੁੱਟੀ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

Spread the love

ਮਹਾਨ ਸ਼ਹੀਦਾਂ ਦੀ ਯਾਦ ‘ਚ ਹਰ ਸਾਲ ਸ਼ਹੀਦੀ ਸਮਾਗਮ ਸ਼ਲਾਘਾ ਯੋਗ : ਜਥੇਦਾਰ ਗਿ: ਰਘਬੀਰ ਸਿੰਘ
ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ 6 ਜੂਨ ਦੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਸੰਬੰਧੀ ਮੀਟਿੰਗ, ਸੰਗਤਾਂ ‘ਚ ਭਾਰੀ ਉਤਸ਼ਾਹ
ਅੰਮ੍ਰਿਤਸਰ 20 ਮਈ (ਪਵਿੱਤਰ ਜੋਤ) : ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ’ਚ 6 ਜੂਨ ਨੂੰ ਛੁੱਟੀ ਦਾ ਐਲਾਨ ਕਰਨ ਅਤੇ ਘੱਲੂਘਾਰਾ ਹਫ਼ਤੇ ਦੌਰਾਨ ਕੋਈ ਵੀ ਭੜਕਾਊ ਭਾਸ਼ਣਾਂ ਤੋਂ ਇਲਾਵਾ ਸ਼ਹੀਦੀ ਸਮਾਗਮਾਂ ਸੰਬੰਧੀ ਫਲੈਕਸਾਂ ਨੂੰ ਪਾੜਦਿਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਨ੍ਹਾਂ ਗ਼ਲਤ ਅਨਸਰਾਂ ਨੂੰ ਤੁਰੰਤ ਨੱਥ ਪਾਉਣ ਦੀ ਸਰਕਾਰ ਨੂੰ ਅਪੀਲ ਕੀਤੀ।
ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 6 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਦੀ ਤਿਆਰੀ ਸੰਬੰਧੀ ਇੱਥੇ ਦਮਦਮੀ ਟਕਸਾਲ ਨਾਲ ਜੁੜੀਆਂ ਪੰਥਕ ਸ਼ਖ਼ਸੀਅਤਾਂ, ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੀ ਇਕ ਜ਼ਰੂਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ
ਇੰਦਰਾ ਗਾਂਧੀ ਦੀ ਹਕੂਮਤ ਨੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕੀਤਾ। ਜਿਸ ਨਾਲ ਸਮੁੱਚੀ ਸਿੱਖ ਕੌਮ ਅਤੇ ਮਾਨਵਤਾ ਦੇ ਹਿਰਦੇ ਵਲੂੰਧਰੇ ਗਏ। ਇਸੇ ਸੰਦਰਭ ’ਚ 6 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਚ ਛੁੱਟੀ ਕਰਨ ਦੀ ਉਨ੍ਹਾਂ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਅਦਾਰਿਆਂ ’ਚ ਇਸ ਦਿਨ ਨੂੰ ਛੁੱਟੀ ਦਾ ਐਲਾਨ ਕਰਦਿਆਂ ਸਰਕਾਰ ਵੀ ਸੰਗਤਾਂ ਦੀ ਪ੍ਰਸੰਨਤਾ ਦਾ ਪਾਤਰ ਬਣੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਮਨ ਸ਼ਾਂਤੀ ਬਣਾਈ ਰੱਖਣ ਦੀ ਪੂਰਨ ਹਮਾਇਤੀ ਹੈ। ਪਰ ਪੰਜਾਬ ਦਾ ਮਾਹੌਲ ਵਿਗਾੜਨ ’ਚ ਲੱਗੇ ਉਨ੍ਹਾਂ ਗ਼ਲਤ ਅਨਸਰਾਂ ’ਤੇ ਸਰਕਾਰ ਸਖ਼ਤੀ ਨਾਲ ਨੱਥ ਪਾਵੇ ਜੋ ਭੜਕਾਊ ਭਾਸ਼ਣਾਂ ਅਤੇ ਸ਼ਹੀਦੀ ਸਮਾਗਮਾਂ ਬਾਰੇ ਲੱਗਣ ਵਾਲੇ ਫਲੈਕਸਾਂ ਨੂੰ ਪਾੜਨ ਤੇ ਬੇਅਦਬੀ ਕਰਨ ਲਈ ਅੱਗੇ ਆਉਂਦੇ ਹਨ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਜੂਨ ’84 ਦੌਰਾਨ ਪੰਥਕ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ ਮਰਿਯਾਦਾ ਨੂੰ ਕਾਇਮ ਰੱਖਦਿਆਂ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿਚ ਜੂਝਦਿਆਂ ਸ਼ਹੀਦੀਆਂ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਸਮਾਗਮ ਕਰਾਏ ਜਾਣ ਦੀ ਸ਼ਲਾਘਾ ਕੀਤੀ।
ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਸ਼ਰਧਾ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਹਫ਼ਤਾ ਵੈਰਾਗ ਮਈ ਦਿਹਾੜੇ ਹਨ ਅਤੇ ਹਰ ਗੁਰਸਿੱਖ ਦੀ ਅੱਖ ਨਮ ਹੁੰਦੀ ਹੈ। ਘੱਲੂਘਾਰੇ ਦੀ ਵੱਡੇ ਦੁਖਾਂਤ ਅਤੇ ਜਬਰ ਜ਼ੁਲਮ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ‘ਚ ਸਿੱਖ ਕੌਮ ਵੱਲੋਂ ਸ਼ਾਂਤਮਈ ਤਰੀਕੇ ਨਾਲ ਦਿਹਾੜਾ ਮਨਾਏ ਜਾਣ ਵਰਗਾ ਦੁਨੀਆ ‘ਚ ਇਸ ਤਰਾਂ ਦੀ ਕੋਈ ਮਿਸਾਲ ਨਹੀਂ ਮਿਲਦੀ। ਇਸ ਮੌਕੇ ਸ਼ਹੀਦੀ ਸਮਾਗਮਾਂ ਪ੍ਰਤੀ ਰੂਪ ਰੇਖਾ ਉਲੀਕਣ ਤੋਂ ਇਲਾਵਾ ਸੁਚਾਰੂ ਪ੍ਰਬੰਧ ਲਈ ਵੱਖ ਵੱਖ ਆਗੂਆਂ ਦੀਆਂ ਗੁਰੂ ਕਾ ਲੰਗਰ, ਛਬੀਲ, ਜੋੜਾ ਘਰ ਅਤੇ ਵਾਹਨਾਂ ਦੀ ਪਾਰਕਿੰਗ ਆਦਿ ਲਈ ਡਿਊਟੀਆਂ ਲਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਦੇ ਹੈੱਡ ਕੁਆਟਰ ‘ਤੇ ਪੂਰਾ ਹਫ਼ਤਾ ਸਮਾਗਮ ਚੱਲੇਗਾ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ‘ਚ ਹਾਜ਼ਰੀਆਂ ਲਾਉਣ ਉਪਰੰਤ ਮਹਿਤਾ ਚੌਕ ਵਿਖੇ ਸਵੇਰੇ 9: 30 ਤੋਂ ਹੀ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਵੇਗੀ। ਇਸ ਤੋਂ ਪਹਿਲਾਂ 1 ਤੋਂ 5 ਜੂਨ ਦੇ ਸ਼ਹੀਦੀ ਹਫ਼ਤੇ ਦੌਰਾਨ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਂਕ ਮਹਿਤਾ ਵਿਖੇ ਰੋਜ਼ਾਨਾ ਸ਼ਾਮ ਨੂੰ 3 ਤੋਂ 7 ਵਜੇ ਤੱਕ ਗੁਰਮਤਿ ਸਮਾਗਮ ਹੋਇਆ ਕਰੇਗਾ। ਉਨ੍ਹਾਂ ਸਮਾਗਮ ‘ਚ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਸੰਗਤ ਨੂੰ ਅਪੀਲ ਕੀਤੀ ਅਤੇ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੂੰ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਅਤੇ ਇੰਤਜ਼ਾਮ ਲਈ ਹੁਣ ਤੋਂ ਹੀ ਜੁੱਟ ਜਾਣ ਦਾ ਸਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ‘ਚ ਪੰਜਾਬ ਅਤੇ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਤੋਂ ਸੰਗਤਾਂ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ ਲਈ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਿਲੀ ਕਮੇਟੀ ਦੇ ਪ੍ਰਧਾਨ, ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੀਆਂ ਹਨ।
ਇਸ ਮੌਕੇ ਮੀਟਿੰਗ ਵਿੱਚ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਬੁਲਾਰੇ ਸੰਤ ਸਮਾਜ, ਸੰਤ ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਸੰਤ ਬਾਬਾ ਮੋਹਨ ਸਿੰਘ ਬਰਨੇ ਵਾਲੇ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਕਾਰਸੇਵਾ ਸੰਤ ਬਾਬਾ ਅਜੈਬ ਸਿੰਘ ਮਖਣਵਿੰਡੀ, ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ, ਬਾਬਾ ਜੋਜ਼ ਸਿੰਘ ਜਲਾਲਾਬਾਦ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਸੰਤ ਵਰਿੰਦਰ ਮੁਨੀ ਫੇਰੂਮਾਨ, ਬਾਬਾ ਦਰਸ਼ਨ ਸਿੰਘ ਘੋੜੇਵਾਲ, ਤਰਲੋਕ ਸਿੰਘ ਬਾਠ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫੈਡਰੇਸ਼ਨ ਪ੍ਰਧਾਨ ਸ: ਅਮਰਬੀਰ ਸਿੰਘ ਢੋਟ, ਗਿਆਨੀ ਹੀਰਾ ਸਿੰਘ ਮਨਿਆਲਾ, ਸੰਤ ਬਾਬਾ ਹਰਦੀਪ ਭੀਲੋਵਾਲ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਭੁਪਿੰਦਰ ਸਿੰਘ ਗਦਲੀ, ਗਿਆਨੀ ਜੀਵਾ ਸਿੰਘ , ਗਿਆਨੀ ਸਾਹਬ ਸਿੰਘ, ਬਾਬਾ ਸੁਰਜੀਤ ਸਿੰਘ ਘਨੁੜਕੀ, ਬੀਬੀ ਨਰਿੰਦਰ ਕੌਰ, ਬਾਬਾ ਮਨਮੋਹਨ ਸਿੰਘ ਬਾਬਾ ਬੀਰ ਸਿੰਘ ਭੰਗਾਲੀ, ਗਿਆਨੀ ਗੁਰਦੀਪ ਸਿੰਘ ਨੌਲਖਾ, ਬਾਬਾ ਅਜੀਤ ਸਿੰਘ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਨੋਨਾ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਬਾਬਾ ਬੋੜ ਸਿੰਘ, ਬਾਬਾ ਜਗਤਾਰ ਸਿੰਘ, ਗਗਨ ਦੀਪ ਸਿੰਘ, ਭਾਈ ਲਵਲੀ ਸਿੰਘ ਬੱਧਨੀ ਕਲਾਂ, ਪ੍ਰਿ: ਗੁਰਦੀਪ ਸਿੰਘ, ਅਰਸ਼ਦੀਪ ਸਿੰਘ ਰੰਧਾਵਾ, ਅਵਤਾਰ ਸਿੰਘ ਬੁੱਟਰ, ਗਗਨਦੀਪ ਸਿੰਘ ਬਿਆਸ, ਪੰਜਾਬ ਸਿੰਘ ਸੁਲਤਾਨਵਿੰਡ, ਰਾਜਨਦੀਪ ਸਿੰਘ ਦੁਮਾਨ, ਦੀਦਾਰ ਸਿੰਘ ਮਲਕ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਬਰਾੜ, ਜਸਪਾਲ ਸਿੰਘ ਬਰਾੜ, ਭਾਈ ਮਨਦੀਪ ਸਿੰਘ ਜੌਹਲ, ਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਮੌਜੂਦ ਸਨ।
ਤਸਵੀਰ ਨਾਲ ਹੈ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads