ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ -ਵਧੀਕ ਡਿਪਟੀ ਕਮਿਸ਼ਨਰ

Spread the love

ਡੇਂਗੂ ਤੋਂ ਬਚਣ ਲਈ ਸਕੂਲੀ ਬੱਚਿਆਂ ਨੂੰ ਕੀਤਾ ਜਾਵੇ ਜਾਗਰੂਕ
ਅੰਮ੍ਰਿਤਸਰ, 23 ਮਈ : (ਪਵਿੱਤਰ ਜੋਤ)-ਜਿਲ੍ਹੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਦੀ ਨੀਅਤ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਡੇਂਗੂ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਕਰਦੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਗੂ ਤੋ ਬੱਚਣ ਲਈ ਹਰ ਸ਼ੁਕਰਵਾਰ ਡਰਾਈ ਡੇਅ ਵਜੋ ਮਨਾਇਆ ਜਾਵੇ ਅਤੇ ਜਿੰਨ੍ਹਾਂ ਸਥਾਨਾਂ ਤੇ ਡੇਂਗੂ ਦਾ ਲਾਰਵਾ ਮਿਲਦਾ ਹੈ ਦੇ ਚਾਲਾਨ ਕੀਤੇ ਜਾਣ। ਉੁਨ੍ਹਾਂ ਸਿਹਤ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਾਰ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾਵੇ ਅਤੇ ਪਿਛਲੇ ਸਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਦਵਾਈ ਦੀ ਸਪਰੇਅ ਦਾ ਵੱਧ ਜੋਰ ਦਿੱਤਾ ਜਾਵੇ। ਉਨਾਂ ਕਿਹਾ ਕਿ ਇਸ ਲਈ ਸਬੰਧਤ ਵਿਭਾਗ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਸ਼ਹਿਰ ਵਿਚ ਇਹ ਮੱਛਰ ਜ਼ਿਆਦਾ ਫੈਲਦਾ ਹੋਣ ਕਾਰਨ ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿੱਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਤੋਂ ਜਾਗਰੂਕ ਕਰਨ ਲਈ ਵੀ ਕਿਹਾ।
ਉਨਾਂ ਕਿਹਾ ਕਿ ਪਿਛਲੇ ਸਾਲਾਂ ਦਾ ਰਿਕਾਰਡ ਦੱਸਦਾ ਹੈ ਕਿ ਡੇਂਗੂ ਪਿੰਡਾਂ ਦੇ ਮੁਕਾਬਲੇ ਸ਼ਹਿਰ ਵਿੱਚ ਵੱਧ ਫੈਲਦਾ ਹੈ, ਇਸ ਲਈ ਨਗਰ ਨਿਗਮ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਣੀ ਖੜਾ ਨਾ ਹੋਣ ਦੇਵੇ ਅਤੇ ਜਿੱਥੇ ਪਾਣੀ ਖੜਦਾ ਹੈ, ਉਥੇ ਸਮੇਂ-ਸਮੇਂ ਦਵਾਈ ਦੀ ਸਪਰੇਅ ਕਰਵਾਏ।
ਇਸ ਮੋਕੇ ਜ਼ਿਲਾ੍ਹ ਮਲੇਰੀਆ ਅਫਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਿਹਾ, ਉਥੇ ਮੱਛਰ ਤਿਆਰ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ੍ਹ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲੀਏ। ਉਨਾਂ ਦੱਸਿਆ ਕਿ ਡੇਂਗੂ ਦੇ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਹੁੰਦਾ ਹੈ।
ਡੇਂਗੂ ਕੱਟਣ ਉਪਰੰਤ ਲੱਛਣ- ਜਿਲ੍ਹਾ ਮਲੇਰੀਆ ਅਫਸਰ ਡਾ. ਮਦਨ ਨੇ ਦੱਸਿਆ ਕਿ ਜਦੋਂ ਡੇਂਗੂ ਦਾ ਮੱਛਰ ਕੱਟ ਜਾਂਦਾ ਹੈ ਤਾਂ ਤੇਜ਼ ਬੁਖਾਰ, ਅੱਖਾਂ ਦਰਦ ਹੁੰਦੀਆਂ ਹਨ। ਇਸ ਹਾਲਤ ਵਿਚ ਕੇਵਲ ਪੈਰਾਸੂਟਾਮੋਲ ਦਵਾਈ ਦਿੱਤੀ ਜਾ ਸਕਦੀ ਹੈ, ਹੋਰ ਕੋਈ ਦਵਾਈ ਨਾ ਖਾਓ। ਉਨਾਂ ਦੱਸਿਆ ਕਿ ਡੇਂਗੂ ਮੱਛਰ ਕੱਟਣ ’ਤੇ ਜੇਕਰ ਮਰੀਜ ਵੱਧ ਤੋਂ ਵੱਧ ਤਰਲ ਪਦਾਰਥ ਪੀਵੇ ਤਾਂ ਖ਼ਤਰੇ ਦੀ ਗੱਲ ਨਹੀਂ ਰਹਿੰਦੀ।
ਡਾ. ਮਦਨ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਘਰ ਜਾਂ ਵਪਾਰਕ ਸੰਸਥਾਵਾਂ ’ਤੇ ਟੁੱਟੇ ਬਰਤਨ, ਗਮਲੇ, ਕੂਲਰ, ਖਰਾਬ ਟਾਇਰ, ਗਟਰ ਦੇ ਢੱਕਣ ਵਿਚ ਬਣੇ ਛੋਟੇ ਹੋਲ, ਪੰਛੀਆਂ ਲਈ ਰੱਖਿਆ ਪਾਣੀ ਆਦਿ ਵਿਚ ਪਾਣੀ ਨਾ ਖੜਾ ਰਹਿਣ ਦਈਏ ਤੇ ਕੂਲਰ ਆਦਿ ਦਾ ਪਾਣੀ ਵੀ ਹਰ 7 ਦਿਨਾਂ ਦੇ ਵਿਚ ਬਦਲੀਏ। ਇਸ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਤੋਂ ਬਚਾਅ ਹੋ ਸਕਦਾ ਹੈ। ਡਾ. ਮਦਨ ਨੇ ਦੱਸਿਆ ਕਿ ਇਸ ਵਾਰ ਸਰਦੀ ਵਿਚ ਵੀ ਡੇਂਗੂ ਦੇ ਕੇਸ ਸਾਹਮਣੇ ਆਏ ਹੋਣ ਕਾਰਨ ਸਾਨੂੰ ਵੱਧ ਸੁਚੇਤ ਹੋਣ ਦੀ ਲੋੜ ਹੈ।
ਇਸ ਮੌਕੇ ਸ੍ਰੀ ਅਮਨਦੀਪ ਸਿੰਘ ਪੀ ਸੀ ਐਸ, ਏ ਸੀ ਪੀ ਕ੍ਰਾਇਮ ਸ੍ਰੀ ਗੁਰਬਿੰਦਰ ਸਿੰਘ, ਸਾਰੇ ਮੈਡਕੀਲ ਅਫਸਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads