ਅੰਮ੍ਰਿਤਸਰ 11 ਜੂਨ (ਰਾਜਿੰਦਰ ਧਾਨਿਕ) : ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਵਲੋਂ ਆਪਣੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਾਹੇਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਡਾਕਟਰ ਸੰਧੂ ਦੇ ਪਿਤਾ ਸਰਦਾਰ ਦਾਰਾ ਸਿੰਘ ਜੀ ਅਤੇ ਮਾਤਾ ਜੀ ਨੂੰ ਵੀ ਸਿਰੁਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਉਹ ਗੁਰੂ ਮਹਾਰਾਜ ਦਾ ਓਟ ਆਸਰਾ ਲੈ ਕੇ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹਨ। ਇਸ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸੰਗਤ ਅਤੇ ਪਾਰਟੀ ਦੇ ਵਲੰਟੀਅਰ ਅਤੇ ਆਹੁਦੇਦਾਰ ਹਾਜ਼ਰ ਸਨ।













