ਸਰਬੱਤ ਦਾ ਭਲਾ ਟਰੱਸਟ ਦੀਆਂ ਲੈਬਾਰਟਰੀਆਂ ‘ਚ ਹਰ ਮਹੀਨੇ 50 ਹਜ਼ਾਰ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ

Spread the love

 

ਟਰੱਸਟ ਵੱਲੋਂ ਗੁਰੂ ਨਗਰੀ ‘ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਡਾ.ਓਬਰਾਏ ਦੇ ਬੇਮਿਸਾਲ ਸੇਵਾ ਕਾਰਜਾਂ ਨੇ ਹਮੇਸ਼ਾਂ ਪੰਜਾਬੀਅਤ ਦਾ ਮਾਣ ਵਧਾਇਆ : ਡਾ. ਨਿੱਜਰ

ਅੰਮ੍ਰਿਤਸਰ, 1 ਅਗਸਤ (ਪਵਿੱਤਰ ਜੋਤ ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਅੱਜ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਟਰੱਸਟ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਮੌਜੂਦਗੀ ‘ਚ ਕੀਤਾ ਗਿਆ। ਸਮਾਗਮ ‘ਚ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ ਨੇ ਵੀ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
ਗੁਰੂ ਨਗਰੀ ਦੇ ਸਰਕਾਰੀ ਮੈਡੀਕਲ ਕਾਲਜ ਦੇ ਸਰਕੁਲਰ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਨਿੱਜਰ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਲੋੜਵੰਦ ਲੋਕਾਂ ਲਈ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ।
ਇਸੇ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਮੁੱਖੀ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ‘ਚ 70 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਮਹੀਨੇ ਲਗਭਗ 50 ਹਜ਼ਾਰ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ ‘ਤੇ ਆਪਣੇ ਟੈਸਟ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਨਗਰੀ ਦੇ ਦੱਖਣੀ ਹਲਕੇ ਅੰਦਰ ਵੀ ਜਲਦ ਹੀ ਇਕ ਹੋਰ ਲੈਬਾਰਟਰੀ ਖੋਲ੍ਹਣ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ‘ਚ ਕੁਲੈਕਸ਼ਨ ਸੈਂਟਰ ਵੀ ਖੋਲ੍ਹੇ ਜਾਣਗੇ। ਡਾ.ਓਬਰਾਏ ਅਨੁਸਾਰ ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ 100 ਲੈਬਾਰਟਰੀਆਂ ਸਥਾਪਿਤ ਕਰਨ ਦੇ ਮਿੱਥੇ ਗਏ ਟੀਚੇ ਨੂੰ ਇਸ ਸਾਲ ਦੇ ਅੰਤ ਤੱਕ ਪੂਰਾ ਕਰ ਲਿਆ ਜਾਵੇਗਾ।
ਇਸ ਦੌਰਾਨ ਟਰੱਸਟ ਦੇ ਸਿਹਤ ਸੇਵਾਵਾਂ ਦੇ ਸਲਾਹਕਾਰ ਡਾ.ਦਲਜੀਤ ਸਿੰਘ ਗਿੱਲ, ਗੁਰਦੁਆਰਾ ਪ੍ਰਧਾਨ ਤੇ ਐੱਮ. ਐੱਸ.ਡਾ.ਕੇ.ਡੀ.ਸਿੰਘ,ਜਨਰਲ ਸਕੱਤਰ ਡਾ.ਜਗਦੇਵ ਸਿੰਘ ਕੁਲਾਰ,ਪ੍ਰਿੰਸੀਪਲ ਡਾ.ਰਾਜੀਵ ਦੇਵਗਨ,ਸਤਨਾਮ ਮਾਣਕ,ਟਰੱਸਟ ਦੇ ਮੀਡੀਆ ਸਲਾਹਕਾਰ ਰਵਿੰਦਰ ਰੌਬਿਨ, ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਨਵਜੀਤ ਸਿੰਘ ਘਈ,ਸਿਸ਼ਪਾਲ ਸਿੰਘ ਲਾਡੀ,ਹਰਿੰਦਰ ਸਿੰਘ ਸੇਖੋਂ,ਪ੍ਰਧਾਨ ਪ੍ਰਿੰਸ ਧੁੰਨਾ ਪੱਟੀ,ਧਰਮਬੀਰ ਮਲਹਾਰ,ਵਿਸ਼ਾਲ ਸੂਦ,ਡਾ.ਜਗਦੀਪਕ ਸਿੰਘ, ਡਾ.ਪਰਮੀਤ ਕੌਰ ਬੱਗਾ,ਡਾ.ਸ਼ੈਲਪ੍ਰੀਤ ਕੌਰ ਸਿੱਧੂ,ਡਾ.ਅਮਨਦੀਪ ਸਿੰਘ,ਡਾ.ਪ੍ਰਤਾਪ ਸਿੰਘ ਮਲਹੋਤਰਾ,ਡਾ.ਕੁਲਦੀਪ ਸਿੰਘ ਸਿੱਧੂ,ਡਾ.ਤੇਜਬੀਰ ਸਿੰਘ,ਡਾ.ਗੁਰਪ੍ਰੀਤ ਕੌਰ ਰੰਧਾਵਾ ਸਮੇਤ ਟਰੱਸਟ ਤੇ ਗੁਰਦੁਆਰਾ ਸਾਹਿਬ ਦੇ ਮੈਂਬਰ ਵੀ ਮੌਜੂਦ ਸਨ।

ਕੈਪਸ਼ਨ – ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨਾਲ ਟਰੱਸਟ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ, ਡਾ.ਸਤਨਾਮ ਸਿੰਘ ਨਿੱਝਰ, ਡਾ.ਗਿੱਲ, ਸੁਖਜਿੰਦਰ ਹੇਰ ਤੇ ਹੋਰ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads