ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸਾਵਧਾਨੀਆਂ ਤੇ ਅਮਲ ਕਰਨਾ ਚਾਹੀਦਾ ਹੈ : ਡਾ. ਗਗਨਪ੍ਰੀਤ ਸਿੰਘ

Spread the love

 

ਬੁਢਲਾਡਾ, 9 ਅਗਸਤ (ਦਵਿੰਦਰ ਸਿੰਘ ਕੋਹਲੀ) : ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ ਗੁਰਚੇਤਨ ਪ੍ਰਕਾਸ਼ ਦੀ ਅਗਵਾਈ ਵਿਚ ਅੱਜ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਸੰਬੰਧੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ ਜਿਸ ਵਿੱਚ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਜਿਆਦਾ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੋਲਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਖਾਣ ਪੀਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਅਤੇ ਸਿਹਤ ਵਿਭਾਗ ਦੇ ਸਟਾਫ ਨੂੰ ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ। ਇਸ ਤਹਿਤ ਅੱਜ ਇਥੇ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਬਾਰੇ ਜਾਗਰੂਕ ਕਰਦਿਆ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਨਵ ਨਿਯੁਕਤ ਪੈਥੋਲੋਜੀ ਵਿਭਾਗ ਦੇ ਮੁਖੀ ਅਤੇ ਪੈਥੋਲੋਜੀ ਮਾਹਰ ਡਾਕਟਰ ਡਾ. ਗਗਨਪ੍ਰੀਤ ਸਿੰਘ ਅਤੇ ਹਰਬੰਸ ਮੱਤੀ ਬਲਾਕ ਐਜੂਕੇਟਰ ਨੇ ਕਿਹਾ ਕਿ ਦਸਤ, ਹੈਜਾ, ਟਾਈਫਾਇਡ, ਪੀਲੀਆਂ ਅਤੇ ਉਲਟੀਆਂ ਆਦਿ ਬਰਸਾਤੀ ਬਿਮਾਰੀਆਂ ਹਨ, ਜਿਨ੍ਹਾਂ ਤੋਂ ਥੋੜੀ ਜਿਹੀ ਸਾਵਧਾਨੀ ਵਰਤ ਕੇ ਬਚਿਆਂ ਜਾ ਸਕਦਾ ਹੈ। ਇਕ ਲਈ ਸਾਨੂੰ ਬਰਸਾਤ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸਾਵਧਾਨੀਆਂ ਤੇ ਅਮਲ ਕਰਨਾ ਚਾਹੀਦਾ ਹੈ। ਇਸ ਸਮੇਂ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿਚ ਓ.ਆਰ.ਐ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤਾ ਜਾ ਰਿਹਾ ਹੈ। ਸਾਨੂੰ ਸੌਚ ਬਾਹਰ ਖੁੱਲੇ ਵਿਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹੈ। ਆਪਣੀ ਨਿੱਜੀ ਸਫ਼ਾਈ ਅਤੇ ਆਲੇ – ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਖਾਣ ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਕੱਟੇ ਹੋਣ ਫ਼ਲ ਜਾਂ ਸ਼ਬਜੀਆਂ ਨਹੀਂ ਖਰੀਦੀਆਂ ਚਾਹੀਦੀਆਂ। ਬਜਾਰਾਂ ਵਿਚ ਵਿਕ ਰਹੇ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸਾ ਖਾਣਾ ਨਹੀਂ ਖਾਣਾ ਚਾਹੀਦਾ। ਬਜ਼ਾਰਾਂ ਵਿਚੋਂ ਲਿਆ ਕੇ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਘਰ ਦਾ ਬਣਿਆ ਹੋਇਆ ਤਾਜ਼ਾ ਖਾਣਾ ਹੀ ਖਾਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ, ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਂਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਬਿਮਾਰੀ ਹੋਣ ਦੀ ਸੂਰਤ ਵਿਚ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਸਟਾਫ ਵਿਭਾਗ ਦਾ ਸਟਾਫ ਘਰ ਘਰ ਜਾ ਕੇ ਲੋਕਾਂ ਤੋਂ ਉਨ੍ਹਾਂ ਦੀ ਬੀਮਾਰੀ ਬਾਰੇ ਜਾਣਕਾਰੀ ਲੈ ਰਿਹਾ ਹੈ ਅਤੇ ਬੁਖਾਰ ਹੋਣ ਦੀ ਸੂਰਤ ਵਿਚ ਬਲੱਡ ਦੇ ਸੈਂਪਲ ਲਏ ਜਾਂਦੇ ਹਨ ਅਤੇ ਦਸਤਾਂ ਹੋਣ ਦੀ ਸੂਰਤ ਵਿਚ ਮੌਕੇ ਤੇ ਹੀ ਓ.ਆਰ.ਐਸ ਘੋਲ ਦੇ ਪੈਕਟ ਵੰਡੇ ਜਾ ਰਹੇ ਹਨ। ਇਸ ਮੌਕੇ ਸ਼੍ਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਬੁਢਲਾਡਾ ਵਿਖੇ ਪੈਥੋਲੋਜੀ ਮਾਹਰ ਡਾਕਟਰ ਦੀ ਨਿਯੁਕਤੀ ਨਾਲ ਇਲਾਕੇ ਦੇ ਲੋਕਾਂ ਵਿਚ ਬਹੁਤ ਜਿਆਦਾ ਖੁਸ਼ੀ ਪਾਈ ਜਾ ਰਹੀ ਹੈ।ਇਸ ਮੌਕੇ, ਜਸਪ੍ਰੀਤ ਸਿੰਘ ਅਕਾਉਨਟੈਂਟ , ਅਮਨਦੀਪ ਸਿੰਘ ਸੂਚਨਾ ਸਹਾਇਕ , ਪਰੋਫੈਸਰ ਅਮਨਦੀਪ ਸਿੰਘ , ਬਲਵਿੰਦਰ ਕੌਰ ਨਰਸਿੰਗ ਅਫਸਰ ,ਨਿਰਮਲ ਸਿੰਘ,ਅਸ਼ੋਕ ਕੁਮਾਰ,ਗੁਰਪਾਲ ਸਿੰਘ ਆਦਿ ਮੌਜੂਦ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads