March 10, 2026 2:49 am

ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ ਹੋਈ 10ਵੇਂ ਦਿਨ ਵਿੱਚ ਦਾਖਲ ਜਿਲਾ ਪੱਧਰੀ ਭਰਵੀਂ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

Spread the love

ਅੰਮ੍ਰਿਤਸਰ 19 ਅਕਤੂਬਰ (ਪਵਿੱਤਰ ਜੋਤ) : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ  ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ,ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸ਼ਨੀਲ ਸ਼ਰਮਾ ਜਿਲਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ, ਅਮਨ ਥਰੀਏਵਾਲ, ਮੁਨੀਸ਼ ਕੁਮਾਰ ਸੂਦ, ਸੀਨੀਅਰ ਮੀਤ ਪ੍ਰਧਾਨ,ਆਦਿ ਦੀ ਅਗਵਾਈ ਹੇਠ  ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ  ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਦਫਤਰ ਬਾਹਰ ਜਿਲਾ ਪੱਧਰੀ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ  ।

ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ  ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਵਿੱਚ ਪੰਜ ਜੋਨਲ ਰੈਲੀਆਂ ਅਤੇ ਮਿਤੀ 10/10/2022 ਤੋਂ ਕੀਤੀ ਗਈ ਕਲਮਛੋੜ ਹੜਤਾਲ ਦਸਵੇਂ ਦਿਨ ਵਿੱਚ ਦਾਖਲ ਹੋਣ ਉਪਰੰਤ ਵੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਮੰਗਾਂ ਦੀ ਪੂਰਤੀ ਲਈ ਮੀਟਿੰਗ ਲਈ ਸਮਾ ਨਹੀ ਦਿੱਤਾ ਗਿਆ,ਵਧ ਰਹੀ ਮਹਿੰਗਾਈ ਅਤੇ ਸਰਕਾਰ ਦੀ ਬੇਰੁੱਖੀ ਕਰਕੇ ਮੁਲਾਜਮਾਂ ਵਿਚ ਭਾਰੀ ਰੋਸ ਵਧ ਗਿਆ ਹੈ ਅੱਜ ਮਿਤੀ 19/10/2022 ਨੂੰ ਅੰਮ੍ਰਿਤਸਰ ਵਿੱਚ ਮਨਿਸਟੀਰੀਅਲ ਕਾਮਿਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਬਾਹਰ ਭਰਵੀਂ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਦੀ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਮੰਨ ਕੇ  ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮੁਲਾਜ਼ਮਾਂ ਦੇ ਵਧ ਰਹੇ ਰੋਹ ਨੂੰ ਸ਼ਾਂਤ ਕਰਨਾ ਚਾਹੀਦਾ ਹੈ ਅਤੇ ਮੁਲਾਜ਼ਮ ਮੰਗਾਂ ਬਾਰੇ ਇਹਨਾ ਆਗੂਆਂ  ਬੋਲਦਿਆਂ ਹੋਇਆਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ  ਮਿਤੀ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ ਅਤੇ ਛੇਵੇਂ ਤਨਖਾਹ ਕਮਿਸ਼ਨ  ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ  ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।

ਮਿਤੀ 01/07/2021 ਤੋਂ ਸੈਂਟਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % 1ਜੁਲਾਈ 2022 ਤੋਂ 34% ਤੋਂ 38% ਤੱਕ ਪੈਂਡਿੰਗ ਡੀ.ਏ ਦੀਆਂ  ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕੀਤੀਆਂ ਜਾਣ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ.  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ,16/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ  ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦਿੱਤੀ ਜਾਵੇ,4,9,14  ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਗਈ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਹੁਦੇਦਾਰ ਦੀਪਕ ਅਰੋੜਾ,ਸਾਹਿਬ ਕੁਮਾਰ,ਹਰਜਿੰਦਰ ਸਿੰਘ, ਅਤੁੱਲ ਸ਼ਰਮਾ,ਰਮਨ ਸ਼ਰਮਾ,ਸੰਜੇ ਸ਼ਰਮਾ,ਬਿਕਮਜੀਤ ਸਿੰਘ ਕਲੇਰ,ਜਿਮੀ ਬਧਵਾਰ,ਮਲਕੀਅਤ ਸਿੰਘ,ਸੁਰਿੰਦਰ ਸਿੰਘ, ਰਾਕੇਸ਼ ਬਾਬੋਵਾਲ,ਰਾਜਮਹਿੰਦਰ ਸਿੰਘ,ਸੰਜੀਵ ਸ਼ਰਮਾ, ਰਜਿੰਦਰ ਸਿੰਘ ਮੱਲੀ , ਸ਼ਮਸ਼ੇਰ ਸਿੰਘ ਅਜਨਾਲਾ,ਸੰਦੀਪ ਅਰੋੜਾ,ਗੁਰਮੁੱਖ ਸਿੰਘ ਚਾਹਲ ,ਗੁਰਦਿਆਲ ਸਿੰਘ,ਜਗਜੀਵਨ ਕੁਮਾਰ,ਜਗਵਿੰਦਰ ਸਿੰਘ, ਬਲਦੇਵ ਸਿੰਘ,ਸਦਾਨੰਦ ਕੁਮਾਰ,ਵਿਕਾਸ ਜੋਸ਼ੀ,ਕੁਲਬੀਰ ਸਿੰਘ,ਹਸ਼ਵਿੰਦਰਪਾਲ ਸਿੰਘ, ਸਿਮਰਨਜੀਤ ਸਿੰਘ ਹੀਰਾ, ਸ਼ਮਸ਼ੇਰ ਸਿੰਘ , ਭੁਪਿੰਦਰ ਸਿੰਘ ਭਕਨਾ, ਰੋਬਿੰਦਰ ਸ਼ਰਮਾਂ , ਰਣਬੀਰ ਸਿੰਘ ਰਾਣਾ,ਅਨੂਪਮ ਭਾਟੀਆ ,ਸੁਖਦੇਵ ਸਿੰਘ, ਮਨੋਜ ਕੁਮਾਰ,ਬਿਕਰਮਜੀਤ ਸਿੰਘ, ਰਕੇਸ਼ ਕੁਮਾਰ,ਕੁਲਦੀਪ ਸਿੰਘ, ਹੀਰਾ ਸਿੰਘ, ਰਾਹੁਲ ਸ਼ਰਮਾ,ਨਵਨੀਤ ਕੁਮਾਰ, ਲਖਵਿੰਦਰ ਸਿੰਘ,ਹਰਪਾਲ ਸਿੰਘ,ਅਨਿਲ ਕੁਮਾਰ ਕੱਕੜ, ਦਵਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਹੋਏ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads