ਆਊਟ ਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਨੇ ਡੀ.ਸੀ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

Spread the love

 

ਪੰਜਾਬ ਸਰਕਾਰ ਖਿਲਾਫ਼ ਕੀਤਿੁ ਤਿੱਖੀ ਨਾਹਰੇਬਾਜ਼ੀ
– ਮੰਗਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼

7 ਜਨਵਰੀ ਨੂੰ ਸੰਗਰੂਰ ਵਿਖੇ ਸੂਬਾਈ ਰੈਲੀ ਕਰਨ ਦਾ ਐਲਾਨ

ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌੰਪਿਆ

ਅੰਮਿ੍ਤਸਰ , 25 ਨਵੰਬਰ ( ਪਵਿੱਤਰ ਜੋਤ):  ਪੰਜਾਬ ਸੁਬਾਰਡੀਨੇਟ ਸਰਵਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ , ਚੰਡੀਗਡ਼੍ਹ ਦੇ ਸੱਦੇ ‘ ਤੇ ਫਰੀਦਕੋਟ ਜ਼ਿਲ੍ਹੇ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ , ਆਸ਼ਾ ਫੈਸੀਲੇਟਰਾਂ , ਮਿਡ ਡੇ ਮੀਲ ਵਰਕਰਾਂ , ਆਂਗਣਵਾੜੀ ਵਰਕਰਾਂ , ਹੈਲਪਰਾਂ , ਵੱਖ ਵੱਖ ਵਿਭਾਗਾਂ ਤੇ ਬੋਰਡਾਂ,ਕਾਰਪੋਰੇਸ਼ਨਾਂ ਵਿੱਚ ਕੰਪਨੀਆਂ ਵੱਲੋਂ ਭਰਤੀ ਕੀਤੇ ਗਏ ਆਊਟਸੋਰਸਿੰਗ ਮੁਲਾਜ਼ਮਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਹੂਬਹੂ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਰੋਸ ਧਰਨਾ ਦਿੱਤਾ ਗਿਆ । ਇਸ ਐਕਸ਼ਨ ਦੀ ਅਗਵਾਈ ਫੈਡਰੇਸ਼ਨ ਦੇ ਜਿਲ੍ਹਾ ਪ੍ਧਾਨ ਅਜੈ ਸਨੋਤਰਾ, ਜਨਰਲ ਸਕੱਤਰ ਜਸਵੰਤ ਰਾਏ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਗਗਨਦੀਪ ਸਿੰਘ ਖਾਲਸਾ, ਰਕੇਸ਼ ਕੁਮਾਰ, ਕਲਾਸ ਫੋਰ ਯੂਨੀਅਨ ਦੇ ਆਗੂ ਸਾਹਿਬ ਸੋਨੂ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਹਰਦੇਵ ਸਿੰਘ ਭਕਨਾ
ਨੇ ਕੀਤੀ । ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪਾਵਰਕਾਮ , ਟਰਾਂਸਕੋ ਮਨਜੀਤ ਸਿੰਘ ਬਾਸਰਕੇ,ਐਨ.ਐਸ.ਕਿਉ.ਐਫ. ਹਰਮਨਜੀਤ ਸਿੰਘ ਅਤੇ ਆਸ਼ਾ ਵਰਕਰਜ਼ ਆਗੂ ਬਲਵਿੰਦਰਜੀਤ ਕੌਰ ਹੋਰ ਨੇ ਕਿਹਾ ਕਿ ਏਜੰਸੀਆਂ ਰਾਹੀੰ ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾ੍ਂ , ਦਿਹਾੜੀਦਾਰ , ਪਾਰਟ ਟਾਈਮ ਆਦਿ ਲਈ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਸਿਧਾਂਤ ਲਾਗੂ ਕੀਤਾ ਜਾਵੇ , ਆਸ਼ਾ ਵਰਕਰਾਂ / ਆਸ਼ਾ ਫੈਸੀਲੇਟਰ , ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਕੇ 26000 ਰੁਪਏ ਤਨਖਾਹ ਦਿੱਤੀ ਜਾਵੇ , ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਨੂੰ ਹੂ ਬਹੂ ਬਹਾਲ ਲਾਗੂ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ।
ਰੋਸ ਧਰਨੇ ਤੋਂ ਬਾਅਦ
ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਅੰਮਿ੍ਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਗਿਆ । ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਬਜੀਤ ਕੌਰ, ਨਿਰਮਲ ਕੌਰ, ਦਿਨੇਸ਼ ਕੁਮਾਰ , ਕਮਲਜੀਤ ਸਿੰਘ, ਗੁਰਮੀਤ ਕੌਰ, ਸੁਖਵਿੰਦਰ ਕੌਰ, ਲਵਜੀਤ ਸਿੰਘ ਵੀ ਬੁਲਾਰਿਆਂ ਚ ਸ਼ਾਮਲ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads