ਸਰਹੱਦੀ ਸੂਬੇ ਪੰਜਾਬ ਦੀ ਗੜਬੜੀ ਦੇਸ਼ ਲਈ ਨੁਕਸਾਨਦੇਹ : ਪ੍ਰੋ: ਸਰਚਾਂਦ ਸਿੰਘ ਖਿਆਲਾ

Spread the love

ਰਾਸ਼ਟਰੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਚੁਨੌਤੀ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਣ ਚਾਹੀਦਾ

ਅੰਮ੍ਰਿਤਸਰ, 11 ਦਸੰਬਰ (ਪਵਿੱਤਰ ਜੋਤ ) ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪਾਕਿਸਤਾਨ ਤੋਂ ਸੰਚਾਲਿਤ ਅਤਿਵਾਦ ਅਤੇ ਪੰਜਾਬ ਦੇ ਗੈਂਗਸਟਰਾਂ ਦੇ ਗੱਠਜੋੜ ਕਾਰਨ ਪੈਦਾ ਹੋਏ ’ਹਾਈਬ੍ਰਿਡ ਅਤਿਵਾਦ’ ਨਾਲ ਨਜਿੱਠਣਾ ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਲਈ ਨਵੀਂ ਚੁਨੌਤੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਨੂੰ ਇਕ ਦੂਜੇ ’ਤੇ ਦੋਸ਼ ਮੜ੍ਹਨ ਦੀ ਬਜਾਏ ਦੇਸ਼ ਤੇ ਸਮਾਜ ਵਿਰੋਧੀ ਤਾਕਤਾਂ ਨੂੰ ਮਾਤ ਦੇਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟਤਾ ਅਤੇ ਗੰਭੀਰਤਾ ਦਿਖਾਉਣ ਦੀ ਲੋੜ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਸਰਹਾਲੀ ਥਾਣੇ ’ਤੇ ਅਤੇ ਇਸ ਤੋਂ ਪਹਿਲਾਂ ਮਈ ਦੇ ਮਹੀਨੇ ਦੌਰਾਨ ਮੁਹਾਲੀ ਵਿਖੇ ਪੁਲੀਸ ਖ਼ੁਫ਼ੀਆ ਵਿਭਾਗ ਦੇ ਹੈੱਡ ਕੁਆਟਰ ’ਤੇ ਆਰ ਪੀ ਜੀ ਹਮਲੇ ਤੋ ਇਲਾਵਾ ਰੋਪੜ ਦੀਆਂ ਪੁਲੀਸ ਚੌਕੀਆਂ ਉੱਤੇ ਕੀਤੇ ਗਏ ਗਰਨੇਡ ਹਮਲਿਆਂ ਅਤੇ ਅਨੇਕਾਂ ਟਾਰਗੈਟ ਕਿਲਿੰਗ ਆਦਿ ਪੰਜਾਬ ਵਿਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਦੀਆਂ ਚੁਨੌਤੀਆਂ ਪ੍ਰਤੀ ਕੋਈ ਸਮਝੌਤਾ ਨਹੀਂ ਕੀਤਾ ਜਾਣ ਚਾਹੀਦਾ । ਇਨ੍ਹਾਂ ਮਾਮਲਿਆਂ ਨਾਲ ਨਜਿੱਠਣ ਲਈ ਲੋੜ ਪੈਣ ’ਤੇ ਕੇਂਦਰ ਸਰਕਾਰ ਤਕ ਵੀ ਪਹੁੰਚ ਕੀਤੀ ਜਾਣੀ ਚਾਹੀਦੀ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ’ਚ ਹੱਤਿਆਵਾਂ ਅਤੇ ਘਟਨਾਵਾਂ ਵਿਚ ਆਈ ਤੇਜ਼ੀ ਨਾਲ ਕਾਲੇ ਦਿਨਾਂ ਦੀ ਆਹਟ ਫਿਰ ਤੋਂ ਸੁਣਾਈ ਦੇਣ ਲੱਗੀ ਹੈ। ਰਾਜ ਸਰਕਾਰ ਅਮਨ ਕਾਨੂੰਨ ਬਣਾਈ ਰੱਖਣ ’ਚ ਬੁਰੀ ਤਰਾਂ ਫੇਲ ਹੋ ਰਹੀ ਹੈ। ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਲਾਪਰਵਾਹ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਬੇਕਾਬੂ ਅਪਰਾਧਿਕ ਅਨਸਰਾਂ ਨਾਲ ਨਜਿੱਠਣ ਲਈ ਪੁਲੀਸ ਫੋਰਸ ਦਾ ਮਨੋਬਲ ਬਣਾਈ ਰੱਖਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ।
ਪੰਜਾਬ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲੋਕ ਮਨਾਂ ਵਿਚ ਡਰ ਪੈਦਾ ਕਰ ਰਹੀ ਹੈ। ਕੁਝ ਮਹੀਨੇ ਪਹਿਲਾਂ ਤਕ ਨਸ਼ਿਆਂ ਦੀ ਸਪਲਾਈ, ਲੁੱਟਾਂ ਖੋਹਾਂ ਅਤੇ ਫਿਰੌਤੀਆਂ ਦੀ ਮੰਗ ਨੂੰ ਲੈ ਕੇ ਪੰਜਾਬ ਨੂੰ ਗੈਂਗਲੈਡ ਸਮਝਿਆ ਜਾ ਰਿਹਾ ਸੀ। ਪਰ ਇਹ ਹੋਰ ਵੀ ਖ਼ਤਰਨਾਕ ਅਤੇ ਚਿੰਤਾ ਦਾ ਵਿਸ਼ਾ ਹੈ ਕਿ ਪਾਕਿਸਤਾਨ ਦੀ ਬਦਨਾਮ ਏਜੰਸੀ ਆਈ ਐਸ ਆਈ ਭਾਰਤ ਵਿਚ ਹਿੰਸਾ ਫੈਲਾਉਣ ਦੇ ਨਾਪਾਕ ਮਕਸਦ ਲਈ ਉੱਥੇ ਬੈਠੇ ਆਤੰਕੀ ਤੱਤਾਂ ਦੀ ਵਰਤੋਂ ਕਰ ਰਹੀ ਹੈ। ਸਰਹੱਦ ਪਾਰ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਪੰਜਾਬ ਵਿੱਚ ਅਨੇਕਾਂ ਥਾਵਾਂ ’ਤੇ ਲਗਾਤਾਰ ਹਥਿਆਰ – ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦਾ ਸੁੱਟਿਆ ਜਾਣਾ ਪਾਕਿਸਤਾਨ ਦੀ ਭਾਰਤ ਵਿਰੋਧ ਅੱਤਵਾਦ ਦੀ ਲੁਕਵੀਂ ਜੰਗ ਦਾ ਹਿੱਸਾ ਹੈ। ਗੈਂਗਸਟਰ ਦੇ ਹੱਥਾਂ ਵਿਚ ਆਧੁਨਿਕ ਹਥਿਆਰਾਂ ਦਾ ਪਹੁੰਚਣਾ ਦੇਸ਼ ਦੀ ਸੁਰੱਖਿਆ ਲਈ ਬੇਹੱਦ ਚਿੰਤਾ ਦਾ ਵਿਸ਼ਾ ਹੈ। ਸਰਹੱਦੀ ਸੂਬੇ ਪੰਜਾਬ ’ਚ ਕੋਈ ਵੀ ਗੜਬੜੀ ਦੇਸ਼ ਲਈ ਨੁਕਸਾਨਦੇਹ ਹੈ। ਵਿਦੇਸ਼ੀ ਤਾਕਤਾਂ ਸਿੱਖ ਨੌਜਵਾਨਾਂ ਨੂੰ ਗੁਮਰਾਹ ਕਰ ਕੇ ਭਾਰਤ ਵਿਰੁੱਧ ਉਕਸਾ ਵੀ ਰਹੀਆਂ ਹਨ। ਅਮਨ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਆਪਣੇ ਮਨਸੂਬਿਆਂ ਨੂੰ ਅੰਜਾਮ ਦੇਣ ਦਾ ਮੌਕਾ ਨਹੀਂ ਦਿੱਤਾ ਜਾਣਾ ਚਾਹੀਦਾ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads