March 10, 2026 5:30 am

21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਕੀਤੇ ਜਾਣ – ਕੈਬਨਿਟ ਮੰਤਰੀ ਹੇਅਰ

Spread the love

ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ
ਅੰਮ੍ਰਿਤਸਰ, 13 ਦਸੰਬਰ (ਰਾਜਿੰਦਰ ਧਾਨਿਕ) :  ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਹਰੇਕ ਸਾਕਾਰਾਤਮਕ ਕਦਮ ਚੁੱਕ ਰਹੀ ਹੈ ਅਤੇ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮੌਕੇ ਸੂਬੇ ਭਰ ਵਿਚ ਲੱਗੇ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਵਿੱਚ ਕੀਤਾ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਨੇ ਕੀਤਾ। ਉਨਾਂ ਕਿਹਾ ਕਿ 21 ਫਰਵਰੀ ਤੱਕ ਸੂਬੇ ਭਰ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਕੀਤੇ ਜਾਣਗੇ ਅਤੇ ਜਿਨਾਂ ਵਲੋਂ ਇਹ ਕਦਮ ਨਹੀਂ ਚੁੱਕੇ ਜਾਣਗੇ ਉਨਾਂ ਤੇ ਜੁਰਮਾਨੇ ਵੀ ਲਗਾਏ ਜਾਣਗੇ। ਉਨਾਂ ਕਿਹਾ ਕਿ ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ। ਉਨਾਂ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ ’ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੂਜੇ ਸੂਬਿਆਂ ਦੇ ਲੋਕ ਜਿੱਥੇ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਤੇ ਉਨ੍ਹਾਂ ਦੀ ਮਾਂ-ਬੋਲੀ ਵਿਚ ਸਾਈਨ ਬੋਰਡ ਲੱਗੇ ਹੋਏ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ ਸਾਈਨ ਬੋਰਡਾਂ ਤੇ ਪਹਿਲੇ ਨੰਬਰ ਤੇ ਪੰਜਾਬੀ ਭਾਸ਼ਾ ਤੇ ਫਿਰ ਦੂਜੀ ਭਾਸ਼ਾ ਲਿੱਖੀਆਂ ਜਾਣ।
ਸ੍ਰੀ ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਜਿਹੜੀਆਂ ਸਿੱਖਿਆਂ ਸੰਸਥਾਵਾਂ ਆਪਣੇ ਕੈਂਪਸ ਵਿੱਚ ਆਪਣੀ ਭਾਸ਼ਾ ਬੋਲਣ ’ਤੇ ਪਾਬੰਦੀ ਲਗਾਉਣਗੀਆਂ, ਉਨਾਂ ਵਿਰੁੱਧ ਸੂਬਾ ਸਰਕਾਰ ਸਖ਼ਤ ਕਾਰਵਾਈ ਕਰੇਗੀ। ਉਨਾਂ ਮੀਟਿੰਗ ਦੌਰਾਨ ਜਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਯਕੀਨੀ ਬਣਾਉਣ ਕੇ 21 ਫਰਵਰੀ ਤੱਕ ਜਿਲ੍ਹੇ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣ।
ਇਸ ਮੀਟਿੰਗ ਵਿੱਚ ਡਾ: ਅਜੈ ਗੁਪਤਾ, ਡਾ: ਜਸਬੀਰ ਸਿੰਘ, ਸ੍ਰੀਮਤੀ ਜੀਵਨਜੋਤ ਕੌਰ (ਤਿੰਨੋ ਵਿਧਾਇਕ), ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਡੀ:ਸੀ:ਪੀ ਸ੍ਰ ਪੀ:ਐਸ:ਭੰਡਾਲ, ਐਕਸੀਅਨ ਪ੍ਰਦੂਸ਼ਣ ਬੋਰਡ ਸ੍ਰੀ ਹਰਪਾਲ ਸਿੰਘ, ਐਸ:ਡੀ:ਓ ਸ੍ਰੀ ਅਮਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads