ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ’ਤੇ ਸੁੰਦਰੀਕਰਨ ਲਈ ਖਰਚੇ ਜਾਣਗੇ 100 ਕਰੋੜ ਰੁਪਏ – ਡਾ. ਨਿੱਜਰ

Spread the love

ਬਿਜਲੀ ਦੇ ਖੰਭਿਆਂ ’ਤੇ ਲਗੀਆਂ ਨਾਜਾਇਜ ਕੇਬਲਾਂ ਹਟਾਈਆਂ ਜਾਣ – ਬਿਜਲੀ ਮੰਤਰੀ
ਪੀ.ਡਬਲਯੂ.ਡੀ. ਦੀ ਜਮੀਨਾਂ ਤੋਂ ਛਡਾਏ ਜਾਣਗੇ ਗੈਰ ਕਾਨੂੰਨੀ ਕਬਜ਼ੇ
ਡਾ. ਨਿੱਜਰ ਅਤੇ ਸ: ਈ.ਟੀ.ਓ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ 7 ਜਨਵਰੀ (ਪਵਿੱਤਰ ਜੋਤ) : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਲੋਕ ਨਿਰਮਾਣ ’ਤੇ ਬਿਜਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।
ਡਾ. ਨਿੱਜਰ ਨੇ ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੂਬਾ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਡਾ. ਨਿੱਜਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।
ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐਸ. ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀਰ.ਆਰ.ਟੀ.ਐਸ. ਦੇ ਰਸਤੇ ਵਿੱਚ ਪਏ ਟੋਇਆਂ ਨੂੰ ਪੁਰ ਕੀਤਾ ਜਾਵੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿਖ ਨੂੰ ਬਦਲਿਆ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ ਤੇ ਲਗੀਆਂ ਨਾਜਾਇਜ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨਾਂ ਦੱਸਿਆ ਕਿ ਇਨਾਂ ਤਾਰਾਂ ਨਾਲ ਸ਼ਹਿਰ ਦੇ ਅਕਸ ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਥਾਂ -ਥਾਂ ਤੇ ਬਿਜਲੀ ਦੇ ਜਾਲ ਫੈਲੇ ਹੋਏ ਹਨ। ਉਨਾਂ ਬਿਜਲੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਥੇ ਸਮੇਂ ਦੇ ਅੰਦਰ ਅੰਦਰ ਇਨਾਂ ਬਿਜਲੀ ਦੇ ਜਾਲਾਂ ਨੂੰ ਹਟਾਇਆ ਜਾਵੇ ਅਤੇ ਸੜ੍ਹਕਾਂ ਦੀ ਕਰਾਸਿੰਗ ’ਤੇ ਲਗੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦਰੁਸਤ ਕੀਤਾ ਜਾਵੇ। ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀ.ਡਬਲਯੂ.ਡੀ. ਦੀਆਂ ਜਮੀਨਾਂ ਤੇ ਹੋਏ ਨਾਜਇਜ ਕਬਜ਼ੇ ਵੀ ਤੁਰੰਤ ਹਟਾਏ ਜਾਣ।
ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਜਰ ਅਤੇ ਸ: ਈ.ਟੀ.ਓ ਵਲੋਂ ਜੀ -20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਚੇਅਰਮੈਨ ਜਿਲਾ ਯੋਜਨਾ ਕਮੇਟੀ ਸ: ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਸੀ. ਸ: ਇੰਦਰਜੀਤ ਸਿੰਘ, ਐਕਸੀਐਨ ਸ: ਇੰਦਰਜੀਤ ਸਿੰਘ, ਚੀਫ਼ ਇੰਜੀ: ਪੀ.ਐਸ.ਪੀ.ਸੀ.ਐਲ. ਬਾਲ ਕ੍ਰਿਸ਼ਨ, ਡਿਪਟੀ ਚੀਫ ਇੰਜ: ਜਤਿੰਦਰ ਸਿੰਘ, ਇੰਜ: ਰਾਜੀਵ ਪਰਾਸ਼ਰ, ਇੰਜੀ: ਜਗਜੀਤ ਸਿੰਘ, ਇੰਜੀ: ਬਲਕਾਰ ਸਿੰਘ ਤੋਂ ਇਲਾਵਾ ਹੋਰ ਜਿਲਾ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads