ਧਾਰਮਿਕ,ਸਮਾਜਿਕ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਨੇ ਸਵ.ਮਨਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Spread the love

ਅੰਮ੍ਰਿਤਸਰ,16 ਜਨਵਰੀ (ਰਜਿੰਦਰ ਧਾਨਿਕ)- ਪ੍ਰਮੁੱਖ ਸਮਾਜ ਸੇਵਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂ ਬਲਵਿੰਦਰ ਸਿੰਘ ਢਿੱਲੋਂ ਦੀ ਧਰਮ ਪਤਨੀ ਅਤੇ ਹਰਪ੍ਰੀਤ ਸਿੰਘ ਦੇ ਮਾਤਾ ਮਨਜੀਤ ਕੌਰ ਜੀ 7 ਜਨਵਰੀ 2023 ਨੂੰ ਸਵਰਗ ਸਿਧਾਰ ਗਏ ਸਨ। ਜਿਨ੍ਹਾਂ ਦੀ ਮੌਤ ਤੇ ਦਰਜਨਾਂ ਧਾਰਮਿਕ,ਸਮਾਜਿਕ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਗੁਰੂ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਦੁੱਖ ਦੀ ਘੜੀ ਦੌਰਾਨ ਬੱਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ। ਸਵਰਗਵਾਸੀ ਮਨਜੀਤ ਕੌਰ ਦੇ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ,ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਪ੍ਰੋਗਰਾਮ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼,ਰਣਜੀਤ ਐਵੀਨਿਊ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵਲੋਂ ਜਥੇਦਾਰ ਸੁਖਦੇਵ ਸਿੰਘ ਮੁੱਖ ਬੁਲਾਰੇ ਦਮਦਮੀ ਟਕਸਾਲ, ਤਰਨਾ ਦਲ ਮਹਿਤਾ ਰੋਡ ਤੋਂ ਮੀਤ ਜਥੇਦਾਰ ਬੋਹੜ ਸਿੰਘ, ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਪ੍ਰਧਾਨ ਚੀਫ ਖਾਲਸਾ ਦੀਵਾਨ, ਮੀਤ ਪ੍ਰਧਾਨ ਜਗਦੀਪ ਸਿੰਘ ਬੰਟੀ,ਸੁਖਜਿੰਦਰ ਸਿੰਘ ਸੁੱਖ, ਸ਼੍ਰੋਮਣੀ ਅਕਾਲੀ ਦਲ ਰਾਜਾਸਾਂਸੀ ਸਰਕਲ ਪ੍ਰਧਾਨ ਹਰਦੀਪ ਸਿੰਘ,ਸੰਤ ਬਾਬਾ ਸ਼ਵਿੰਦਰ ਸਿੰਘ,ਪੱਤਰਕਾਰ ਦਲਜੀਤ ਸ਼ਰਮਾ,ਪੱਤਰਕਾਰ ਅਰਵਿੰਦਰ ਵੜੈਚ,ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ,ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਕਿਰਨਪ੍ਰੀਤ ਸਿੰਘ ਮੋਨੂ,ਆਮ ਆਦਮੀ ਪਾਰਟੀ ਹਲਕਾ ਨੋਰਥ ਤੋਂ ਕੋਡੀਨੇਟਰ ਗਗਨਦੀਪ ਸਿੰਘ,ਆਮ ਆਦਮੀ ਪਾਰਟੀ ਜਾਇੰਟ ਸਕੱਤਰ ਪੰਜਾਬ ਗੁਰਬੀਰ ਸਿੰਘ ਸਮੇਤ ਦਰਜਨਾਂ ਸਖਸ਼ੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਉਕਤ ਮਹਿਮਾਨਾਂ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸਵ.ਮਨਜੀਤ ਕੌਰ ਮਿੱਠ ਬੋਲੜੇ,ਧਾਰਮਿਕ ਵਿਚਾਰਾਂ ਵਾਲੇ ਅਤੇ ਸਰਬੱਤ ਦਾ ਭਲਾ ਮੰਗਣ ਵਾਲੇ ਇੰਸਾਨ ਸਨ। ਜਿਨ੍ਹਾਂ ਦੇ ਵਿਛੋੜੇ ਕਾਰਨ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads