April 30, 2025 10:35 pm

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਛੁਡਾਊ ਕੈਂਪ ਅਤੇ ਸੱਭਿਆਚਾਰਕ ਮੇਲਾ 23 ਨੂੰ

Spread the love

ਬੁਢਲਾਡਾ, 22 ਮਾਰਚ (ਦਵਿੰਦਰ ਸਿੰਘ ਕੋਹਲੀ)-ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੰਸਥਾ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਸੂਰਬੀਰ ਮਹਾਨ ਦੇਸ਼ ਭਗਤ ਅਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ 23 ਮਾਰਚ ਨੂੰ ਬੁਢਲਾਡਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੀ ਚੈਅਰਮੈਨ ਜੀਤ ਦਹੀਆ,ਐਂਟੀ ਕੁਰੱਪਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਅਤੇ ਸੂਬਾ ਕਾਨੂੰਨੀ ਸਲਾਹਕਾਰ ਐਡਵੋਕੇਟ ਮਨਿੰਦਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਛੁਡਾਊ ਕੈਂਪ ਅਤੇ ਸੱਭਿਆਚਾਰਕ ਮੇਲਾ ਬੁਢਲਾਡਾ ਵਿੱਚ ਚਿਲਡਰਨ ਮੈਮੋਰੀਅਲ ਧਰਮਸ਼ਾਲਾ,ਪੰਚਾਇਤੀ ਬੁਢਲਾਡਾ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਵਿਚ ਨਸ਼ਿਆਂ ਦੇ ਦਲਦਲ ਵਿੱਚ ਧੱਸਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ।ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਜਾਵੇਗਾ‌ ਅਤੇ ਨਸ਼ਾ ਛੁਡਾਊ ਕੈਂਪ ਲਗਾਇਆ ਜਾਵੇਗਾ।ਇਸ ਮੌਕੇ ਫਿੱਟ ਲਾਈਫ ਹਰਬਲ ਲਾਈਫ ਵੱਲੋਂ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਦਵਾਈਆਂ ਬਿਲਕੁਲ ਮੁਫ਼ਤ ਵਿੱਚ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਟ੍ਰੈਫਿਕ ਇੰਚਾਰਜ ਸੁਰੇਸ਼ ਕੁਮਾਰ ਹਾਜ਼ਰੀਨ ਟਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨਗੇ। ਇਸ ਮੌਕੇ ਵਿਸ਼ੇਸ਼ ਮਹਿਮਾਨ ਉੱਘੇ ਪੰਜਾਬੀ ਲੋਕ ਗਾਇਕ ਬਲਵੀਰ ਚੋਟੀਆਂ, ਜੈਸਮੀਨ ਚੋਟੀਆਂ ਅਤੇ ਫਿਲਮ ਅਦਾਕਾਰਾ ਅਤੇ ਗਾਇਕਾ ਹਰਦੀਪ ਕੌਰ ਬੱਬੂ ਇਸ ਵਿਸ਼ੇਸ਼ ਪ੍ਰੋਗਰਾਮ ਦੀ ਸ਼ੋਭਾ ਵਧਾਉਣਗੇ।ਇਸ ਤੋਂ ਇਲਾਵਾ ਡਾ.ਪਰਮਿੰਦਰ ਸਿੰਘ ਹਮੀਦੀ, ਪ੍ਰਧਾਨ ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾਂ, ਬਲਾਕ ਬੋਹਾ ਦੇ ਪ੍ਰਧਾਨ ਦਰਸ਼ਨ ਸਿੰਘ ਹਾਕਮ ਵਾਲਾ,ਯੂਥ ਪ੍ਰਧਾਨ ਨਿਰਭੈ ਸਿੰਘ ਕੁਲੈਹਰੀ, ਮਨਦੀਪ ਸਿੰਘ ਜਨਰਲ ਸਕੱਤਰ, ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੇ ਦਿਹਾਤੀ ਪ੍ਰਧਾਨ ਹਰਦੇਵ ਸਿੰਘ ਖਿਆਲਾ, ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੀ ਸ਼ਹਿਰੀ ਪ੍ਰਧਾਨ ਸੁਮਨ ਲੋਟੀਆ,ਮਮਤਾ ਰਾਣੀ, ਸੁਖਵਿੰਦਰ ਸਿੰਘ ਬੱਬਲ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ ਆਦਿ ਹਾਜ਼ਰ ਰਹਿਣਗੇ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads