ਬੁਢਲਾਡਾ, 7 ਅਪ੍ਰੈਲ (ਦਵਿੰਦਰ ਸਿੰਘ ਕੋਹਲੀ)-ਸਮਾਜ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੁਤੰਤਰਤਾ ਸੰਗਰਾਮੀ ਦੀ ਵਾਰਿਸ ਹੋਣਹਾਰ ਧੀ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੀ ਚੈਅਰਪਰਸਨ ਜੀਤ ਦਹੀਆ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਪੰਜਵੀਂ ਜਮਾਤ ਦੀ ਸਲਾਨਾ ਪ੍ਰਾਇਮਰੀ ਪ੍ਰੀਖਿਆਵਾਂ ਵਿੱਚ ਜ਼ਿਲ੍ਹਾ ਮਾਨਸਾ ਵਿੱਚੋਂ ਅੱਵਲ ਦਰਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਚੈਅਰਪਰਸਨ ਜੀਤ ਦਹੀਆ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਭਰ ਵਿੱਚੋਂ 100 ਫੀਸਦੀ ਅੰਕਾਂ ਨਾਲ ਮੈਰਿਟ ਸਥਾਨ ਪ੍ਰਾਪਤ ਕਰਨਾ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਚਮਕਾਉਣਾ ਇਨ੍ਹਾਂ ਬੱਚੀਆਂ ਲਈ ਇੱਕ ਮਾਣ ਦੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਬੱਚੀਆਂ ਨੇ ਮੈਰਿਟ ਸਥਾਨ ਹਾਸਲ ਕਰਕੇ ਆਪਣਾ ਹੀ ਨਹੀਂ ਬਲਕਿ ਆਪਣੇ ਮਾਤਾ ਪਿਤਾ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਜ਼ਿਲ੍ਹਾ ਮਾਨਸਾ ਦੀ ਚੈਅਰਪਰਸਨ ਜੀਤ ਦਹੀਆ ਵੱਲੋਂ ਇਨ੍ਹਾਂ ਦੋਨਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਪੜਾਈ ਦੇ ਖ਼ਰਚ ਸੰਬੰਧੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਤਾਂ ਜੋ ਉਹ ਭਵਿੱਖ ਵਿੱਚ ਵੀ ਚੰਗਾ ਮੁਕਾਮ ਹਾਸਲ ਕਰ ਸਕਣ।ਇਸ ਮੌਕੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਮੀਡੀਆ ਇੰਚਾਰਜ ਦਵਿੰਦਰ ਸਿੰਘ ਕੋਹਲੀ,ਤੇਜਿੰਦਰ ਸਿੰਘ, ਸੁਖਵਰਸਾ ਰਾਣੀ, ਸੁਮਨ ਲੋਟੀਆ,ਰਾਣਾ, ਰਜਿੰਦਰ ਕੌਰ ਫਫੜੇ ਭਾਈਕੇ,ਗੁਰਜੀਤ ਕੌਰ, ਬਿੱਕਰ ਭਲੇਰੀਆ ਅਤੇ ਨਛੱਤਰ ਸਿੰਘ ਸੱਤਾ ਆਦਿ ਹਾਜ਼ਰ ਸਨ।
