April 28, 2026 5:22 pm

  “ਨੈਸ਼ਨਲ ਡੇਂਗੂ ਦਿਵਸ” ਮੌਕੇ ਤੇ ਡੇਂਗੂ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ

Spread the love

ਅੰਮ੍ਰਿਤਸਰ 16 ਮਈ (ਪਵਿੱਤਰ ਜੋਤ) : ਸਿਵਲ ਸਰਜਨ, ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਦਫਤਰ ਸਿਵਲ ਸਰਜਨ ਵਿੱਖੇ ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਤੋ ਜਾਗਰੂਕ ਕਰਨ ਹਿੱਤ, ਅੱਜ ਨੈਸ਼ਨਲ ਡੇਂਗੂ ਦਿਵਸ ਮੌਕੇ ਤੇ ਇਕ ਪੋਸਟਰ ਰਿਲੀਜ ਕੀਤਾ ਗਿਆ।ਇਸ ਮੋਕੇ ਤੇ ਉਨਾਂ ਨੇ ਕਿਹਾ ਕਿ ਡੇਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਮਾਦਾ ਏਡੀਜ ਇਜਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਜਿਸਦੇ ਲੱਛਣ ਤੇਜ ਸਿਰ ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੂਨ ਵਗਣਾ ਆਦਿ ਹੈ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫ੍ਰੀ ਚੈਕਅੱਪ ਅਤੇ ਫ੍ਰੀ bਇਲਾਜ ਕਰਵਾਉਣ।ਉਹਨਾਂ ਅਖਿਆ ਕਿ ਡੈਂਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ। ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜੀਏ ਨੁੰ ਦੇ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਾਏ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੈਂਗੂ ਤੋ ਬਚਾ ਸਕਦਾ ਹੈ। ਇਸ ਮੋਕੇ ਤੇ ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ ਸਿਹਤ ਅਫਸਰ ਡਾ ਜਸਪਾਲ ਸਿੰਘ, ਜਿਲਾ ਅੇੈਪੀਡੀਮੋਲੋਜਿਸਟ ਡਾ ਮਦਨ ਮੋਹਨ, ਜਿਲਾ੍ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਐਪੀਡਿਮੋਲੋਜਿਸਟ ਡਾ ਹਰਜੋਤ ਕੌਰ, ਡਾ ਨਵਦੀਪ ਕੌਰ, ਡਾ ਤਰਨਦੀਪ ਕੌਰ, ਜਿਲਾ੍ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ ਐਮ.ਈ.ਆਂਈ.ਓ.ਅਮਰਦੀਪ ਸਿੰਘ, ਅਮਰਪਾਲ ਸਿੰਘ ਮਲੀ੍, ਰਾਮ ਮਹਿਤਾ, ਗੁਰਦੇਵ ਸਿੰਘ ਢਿੱਲੋ, ਪਰਮਜੀਤ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਸ਼ਾਮਲ ਹੋਏ।


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads