ਸ੍ਰੀ ਅਮਿਤ ਤਲਵਾੜ ਆਈ.ਏ.ਐਸ. ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Spread the love

ਜਿਲ੍ਹਾ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਨੇ ਕੀਤਾ ਸਵਾਗਤ
ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ
ਅੰਮ੍ਰਿਤਸਰ 24 ਮਈ (ਪਵਿੱਤਰ ਜੋਤ) – ਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਅੱਜ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਤਲਵਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮਾਝੇ ਦੀ ਧਰਤੀ ਜਿਥੋਂ ਕਿ ਪੰਜਾਬ ਦੀ ਸ਼ੁਰੂਆਤ ਹੁੰਦੀ ਹੈ ਵਿਖੇ ਕੰਮ ਕਰਨਾ ਬੜੇ ਸੁਭਾਗ ਵਾਲੀ ਗਲ ਹੈ। ਉਨਾਂ ਕਿਹਾ ਕਿ ਮੇਰੀ ਤਰਜੀਹ ਰਹੇਗੀ ਕਿ ਸਾਡੇ ਅਧਿਕਾਰੀ ਪੰਜਾਬ ਸਰਕਾਰ ਦੇ ਮਿਸ਼ਨ ‘ਸਰਕਾਰ ਲੋਕਾਂ ਦੇ ਦੁਆਰ’ ਤਹਿਤ ਆਮ ਜਨਤਾ ਦੇ ਕੰਮ ਉਨਾਂ ਦੇ ਇਲਾਕਿਆਂ ਵਿੱਚ ਜਾ ਕੇ ਪੂਰੇ ਕਰਨ। ਉਨਾਂ ਕਿਹਾ ਕਿ ਅੰਮ੍ਰਿਤਸਰ ਸਰਹੱਦੀ ਜਿਲ੍ਹਾ ਹੋਣ ਕਰਕੇ ਇਥੋਂ ਦੀਆਂ ਤਰਜੀਹਾਂ ਬਾਕੀ ਪੰਜਾਬ ਨਾਲੋਂ ਵਖਰੀਆਂ ਹਨ। ਸੋ ਉਨਾਂ ਨੂੰ ਧਿਆਨ ਵਿੱਚ ਰਖ ਕੇ ਰਣਨੀਤਿ ਅਪਣਾਈ ਜਾਵੇ। ਸ੍ਰੀ ਤਲਵਾੜ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁਕਣ ਦੇ ਨਾਲ ਨਾਲ ਇਸ ਇਲਾਕੇ ਵਿਚੋਂ ਨਸ਼ੇ ਦੇ ਖਾਤਮੇ ਲਈ ਪੁਲਿਸ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਸ਼ਾ ਗ੍ਰਸਤ ਰੋਗੀਆਂ ਨੂੰ ਨਵੀਂ ਜਿੰਦਗੀ ਦੇਣ ਲਈ ਉਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਮੇਰੀ ਤਰਜੀਹ ਰਹੇਗਾ। ਅੱਜ ਉਨਾਂ ਦੇ ਅਹੁਦਾ ਸੰਭਾਲਣ ਮੌਕੇ ਜਿਲ੍ਹੇ ਦੇ ਅਧਿਕਾਰੀਆਂ ਜਿਨ੍ਹਾਂ ਵਿੱਚ ਐਸ.ਡੀ.ਐਮ. ਮਜੀਠਾ ਡਾ. ਹਰਨੂਰ ਢਿਲੋਂ, ਮੁੱਖ ਪ੍ਰਸਾਸ਼ਕ ਪੁੱਡਾ ਸ੍ਰੀ ਰਜ਼ਤ ਓਬਰਾਏ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸ੍ਰੀ ਮਨਕੰਵਲਜੀਤ ਸਿੰਘ ਚਾਹਲ, ਐਸ.ਡੀ.ਐਮ. ਅਜਨਾਲਾ ਸ੍ਰੀ ਰਵਿੰਦਰਪਾਲ ਸਿੰਘ, ਫੀਲਡ ਅਫ਼ਸਰ ਮੁੱਖ ਮੰਤਰੀ ਪੰਜਾਬ ਸ੍ਰੀ ਵਰੁਣ ਕੁਮਾਰ ਅਤੇ ਡਿਪਟੀ ਕਮਿਸ਼ਨਰ ਦੇ ਕਰਮਚਾਰੀਆਂ ਨੇ ਸ੍ਰੀ ਅਮਿਤ ਤਲਵਾੜ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਪੁਲਿਸ ਦੇ ਜਵਾਨਾਂ ਨੇ ਗਾਰਡ ਆਫ ਆਨਰ ਦਿੱਤਾ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਮਿਤ ਤਲਵਾੜ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਜਲਿ੍ਹਆਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸਰਧਾਜਲੀ ਭੇਟ ਕੀਤੀ ਗਈ।
===–


Spread the love
RELATED ARTICLES
Share
Web Poll

क्या सरकार दवारा जरुरतमंद परिवारों तक स्कीमो व योजनाओं का लाभ दिया जा रहा है ?

YES/ हां
NO/ नही

Weather
Amritsar,
92°
Haze
05:2419:35 IST
Feels like: 100°F
Wind: 7mph E
Humidity: 48%
Pressure: 29.51"Hg
UV index: 9
11 am12 pm1 pm2 pm3 pm
95°F
97°F
98°F
100°F
100°F
ThuFriSatSunMon
101°F / 82°F
102°F / 82°F
100°F / 81°F
105°F / 82°F
106°F / 84°F
Hot News
POPULAR NEWS
Ads